ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ

07/17/2019 6:21:31 AM

ਟਾਂਡਾ ਉਡ਼ਮੁਡ਼, (ਪੰਡਿਤ)- ਟਾਂਡਾ ਪੁਲਸ ਨੇ ਟਾਂਡਾ ਪੁਲੀ ਨਜ਼ਦੀਕ ਨੂੰ ਨਸ਼ੇ ਵਾਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਵਿਆਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰੂਪ ਲਾਲ ਰੂਪਾ ਪੁੱਤਰ ਭੁੱਲਾ ਰਾਮ ਨਿਵਾਸੀ ਵਾਰਡ 8 ਮੁਹੱਲਾ ਸਾਂਸੀਆਂ ਟਾਂਡਾ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣੇਦਾਰ ਮਹੇਸ਼ ਕੁਮਾਰ ਤੇ ਐੱਸ. ਆਈ. ਸੁਰਿੰਦਰ ਸਿੰਘ ਦੀ ਟੀਮ ਵੱਲੋਂ ਉਕਤ ਮੁਲਜ਼ਮ ਨੂੰ ਟਾਂਡਾ ਪੁਲੀ ਨਜ਼ਦੀਕ ਕਾਬੂ ਕੀਤਾ ਹੈ। ਪੁਲਸ ਨੇ ਉਕਤ ਮੁਲਜ਼ਮ ਦੇ ਕਬਜ਼ੇ ’ਚੋਂ ਨਸ਼ੇ ਵਾਲੀਆਂ 200 ਗੋਲੀਆਂ ਤੇ 524 ਕੈਪਸੂਲ ਬਰਾਮਦ ਕਰਕੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਮੁਲਜ਼ਮ ਨੇ ਇਹ ਨਸ਼ੇ ਵਾਲੇ ਕੈਪਸੂਲ ਅਤੇ ਗੋਲੀਆਂ ਕਿੱਥੋਂ ਲਿਆਂਦੀਆਂ ਹਨ।


Bharat Thapa

Content Editor

Related News