ਜਲੰਧਰ: ਲਾਈਨ ’ਚ ਕਰੰਟ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਇਆ ਠੇਕਾ ਮੁਲਾਜ਼ਮ, ਕੱਟਣੀ ਪਈ ਬਾਂਹ
Friday, Feb 23, 2024 - 11:13 AM (IST)
ਜਲੰਧਰ (ਪੁਨੀਤ)- ਪਾਵਰਕਾਮ ਕਰਤਾਰਪੁਰ ਅਧੀਨ ਪੈਂਦੇ ਪਿੰਡ ਕਾਹਲਵਾਂ ਵਿਖੇ ਬਿਜਲੀ ਦੀਆਂ ਤਾਰਾਂ ’ਤੇ ਕੰਮ ਕਰ ਰਿਹਾ ਇਕ ਠੇਕਾ ਮੁਲਾਜ਼ਮ ਕਰੰਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਬਾਂਹ ਕੱਟਣੀ ਪਈ। ਪਰਿਵਾਰ ਨੇ ਜ਼ਖ਼ਮੀ ਨੂੰ ਐਮਰਜੈਂਸੀ ’ਚ ਡੀ. ਐੱਮ. ਸੀ. ਲੁਧਿਆਣਾ ’ਚ ਦਾਖ਼ਲ ਕਰਵਾਇਆ ਹੈ, ਜਿੱਥੇ ਅੱਜ ਉਸ ਦੀ ਬਾਂਹ ਦੀ ਸਰਜਰੀ ਕੀਤੀ ਗਈ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਦਾ ਇਲਾਜ ਚੱਲ ਰਿਹਾ ਹੈ ਤੇ ਪਰਿਵਾਰ ਸਦਮੇ ’ਚੋਂ ਲੰਘ ਰਿਹਾ ਹੈ।
ਕਰਤਾਰਪੁਰ ਦੇ ਪਿੰਡ ਕਾਹਲਵਾ ਦਾ ਰਹਿਣ ਵਾਲਾ 31 ਸਾਲਾ ਬਖਸ਼ੀਸ਼ ਸਿੰਘ ਕੁਝ ਦਿਨ ਪਹਿਲਾਂ ਇਲਾਕੇ ’ਚ ਲਾਈਨ ’ਤੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਲਾਈਨ ’ਚ ਕਰੰਟ ਲੱਗ ਗਿਆ। ਇਸ ਕਾਰਨ ਬਖ਼ਸ਼ੀਸ਼ ਸਿੰਘ ਖੰਭੇ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਬਿਜਲੀ ਦੇ ਝਟਕੇ ਦੌਰਾਨ ਉਸ ਦੀ ਬਾਂਹ ਬੁਰੀ ਤਰ੍ਹਾਂ ਨਾਲ ਝੁਲਸ ਗਈ, ਜਦੋਂ ਆਸ-ਪਾਸ ਦੇ ਲੋਕਾਂ ਨੇ ਹਾਦਸਾ ਵੇਖਿਆ ਤਾਂ ਉਨ੍ਹਾਂ ਨੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਜ਼ਖ਼ਮੀ ਨੂੰ ਕਰਤਾਰਪੁਰ ਵਿਖੇ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਜਲੰਧਰ ਲਿਆਂਦਾ ਗਿਆ। ਇਥੇ ਉਹ ਪਠਾਨਕੋਟ ਚੌਂਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ ’ਚ ਉਸ ਦਾ ਇਲਾਜ ਕੀਤਾ ਗਿਆ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਮਾਂ-ਧੀ ਦਾ ਕਤਲ ਕਰਨ ਵਾਲਾ ਕਰਨਜੀਤ ਜੱਸਾ ਕਰਨਾ ਚਾਹੁੰਦਾ ਸੀ ਮੂਸੇਵਾਲਾ ਦੇ ਕਾਤਲਾਂ ਦਾ ਕਤਲ
ਜ਼ਖ਼ਮੀ ਦੀ ਪਤਨੀ ਕੁਲਦੀਪ ਕੌਰ ਨੇ ਦੱਸਿਆ ਕਿ ਬਖ਼ਸ਼ੀਸ਼ ਸਿੰਘ ਪਾਵਰਕਾਮ ’ਚ ਨੌਕਰੀ ਕਰਦਾ ਹੈ। ਉਹ ਪਿਛਲੇ 3 ਸਾਲਾਂ ਤੋਂ ਪ੍ਰਾਈਵੇਟ ਕੰਟਰੈਕਟ ਕੰਪਨੀ ਰਾਹੀਂ ਪਾਵਰਕਾਮ ’ਚ ਕੱਚੇ ਮੁਲਾਜ਼ਮ ਵਜੋਂ ਸੇਵਾ ਨਿਭਾਅ ਰਿਹਾ ਹੈ। ਬੀਤੇ ਦਿਨ ਪਿੰਡ ਕਾਹਲਵਾਂ ਵਿਖੇ ਡਿਊਟੀ ਦੌਰਾਨ ਹੋਏ ਹਾਦਸੇ ਤੋਂ ਬਾਅਦ ਬਖ਼ਸ਼ੀਸ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੁਲਦੀਪ ਕੌਰ ਨੇ ਕਿਹਾ ਕਿ ਇਲਾਜ ਦੌਰਾਨ ਬਖ਼ਸ਼ੀਸ਼ ਦੀ ਬਾਂਹ ਕੱਟਣ ਦੀਆਂ ਗੱਲਾਂ ਹੋ ਰਹੀਆਂ ਸਨ, ਜਿਸ ਤੋਂ ਬਾਅਦ ਉਹ ਜ਼ਖ਼ਮੀ ਨੂੰ ਲੁਧਿਆਣਾ ਡੀ. ਐੱਮ. ਸੀ. ਲੈ ਆਏ, ਜਿੱਥੇ ਉਸ ਦਾ ਆਪ੍ਰੇਸ਼ਨ ਕੀਤਾ ਗਿਆ ਪਰ ਡਾਕਟਰਾਂ ਵੱਲੋਂ ਕੁਝ ਵੀ ਕਲੀਅਰ ਨਹੀਂ ਕੀਤਾ ਗਿਆ। ਕੁਲਦੀਪ ਕੌਰ ਨੇ ਦੱਸਿਆ ਕਿ ਇਲਾਜ ਲਈ ਉਹ ਆਪਣਾ ਖਰਚਾ ਕਰ ਰਹੇ ਹਨ। ਇਸ ਦੇ ਨਾਲ ਹੀ ਕਰਤਾਰਪੁਰ ਤੋਂ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਵੀ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ: ਖਨੌਰੀ ਬਾਰਡਰ 'ਤੇ ਮਾਰੇ ਗਏ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਲੈਣ ਪੁੱਜੇ ਪਿੰਡ ਵਾਲਿਆਂ ਨੇ ਕੀਤਾ ਵੱਡਾ ਐਲਾਨ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।