ਠੇਕਾ ਮੁਲਾਜ਼ਮਾਂ ਨੇ ਮੋਦੀ ਤੇ ਕੈਪਟਨ ਦਾ ਪੁਤਲਾ ਫੂਕ ਮਨਾਇਆ ਕਾਲਾ ਦੁਸਹਿਰਾ
Saturday, Oct 24, 2020 - 06:42 PM (IST)

ਰੂਪਨਗਰ (ਸੱਜਣ ਸੈਣੀ)— ਦੁਸਹਿਰੇ ਦੇ ਤਿਉਹਾਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਰੂਪਨਗਰ ਬੱਸ ਸਟੈਡ ਵਿਖੇ ਠੇਕਾ ਮੁਲਾਜ਼ਮਾਂ ਵੱਲੋਂ ਰਾਵਣ ਦੀ ਥਾਂ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ ਗਿਆ। ਠੇਕਾ ਮੁਲਾਜ਼ਮਾਂ ਵੱਲੋਂ ਪੁਤਲੇ ਸਾੜਨ ਤੋਂ ਪਹਿਲਾ ਅਰਥੀਆਂ ਨੂੰ ਮੋਢਿਆ 'ਤੇ ਚੁੱਕ ਸੜਕਾਂ 'ਤੇ ਰੋਸ ਮਾਰਚ ਕੀਤਾ ਗਿਆ। ਜਿਸ ਦੇ ਬਾਅਦ ਰੋਪੜ-ਜਲੰਧਰ ਮਾਰਗ 'ਤੇ ਹੈੱਡ ਵਰਕਸ ਦੇ ਪੁਲ ਨਜ਼ਦੀਕ ਪੁਤਲੇ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਰੋਸ ਕਰ ਰਹੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਰੈਗੂਲਰ ਨਾ ਕਰਨਾ, ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ, ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨਾ, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੈ। ਪਰੰਤੂ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਮੰਗਾਂ ਨਾ ਮੰਗਣ ਦੇ ਵਿਰੋਧ 'ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਰਾਵਣ ਦੀ ਥਾਂ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਸਾੜ ਕੇ ਦਸਹਿਰਾ ਮਨਾਇਆ ਗਿਆ ।
ਜ਼ਿਕਰੇਖਾਸ ਹੈ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ 8 ਨਵੰਬਰ ਨੂੰ ਮੋਰਚੇ ਦੇ ਬੈਨਰ ਹੇਠ ਜਲੰਧਰ ਵਿਖੇ ਦੇਸ਼ ਭਗਤ ਯਾਦਗਾਰ ਹਾਲ 'ਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ, ਜਿਸ 'ਚ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ।