ਨਸ਼ੇ ਵਾਲੀਆਂ ਗੋਲੀਆਂ ਸਮੇਤ ਸਮੱਗਲਰ ਕਾਬੂ
01/18/2020 9:21:23 PM
ਕਪੂਰਥਲਾ, (ਭੂਸ਼ਣ)- ਐੱਸ. ਟੀ. ਐੱਫ. ਟੀਮ ਨੇ ਥਾਣਾ ਕੋਤਵਾਲੀ ਦੀ ਪੁਲਸ ਨਾਲ ਮਿਲ ਕੇ ਚਲਾਈ ਸਾਂਝੀ ਮੁਹਿੰਮ ਦੌਰਾਨ 807 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਸਮੱਗਲਰ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਸਤਿੰਦਰ ਸਿੰਘ ਅਤੇ ਐੱਸ. ਟੀ. ਐੱਫ. ਜਲੰਧਰ ਰੇਂਜ ਦੇ ਏ. ਆਈ. ਜੀ. ਭੁਪਿੰਦਰ ਸਿੰਘ ਦੇ ਹੁਕਮਾਂ ’ਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਨਵਦੀਪ ਸਿੰਘ ਅਤੇ ਐੱਸ. ਟੀ. ਐੱਫ. ਟੀਮ ਕਪੂਰਥਲਾ ਦੇ ਇੰਚਾਰਜ ਸਲਵੈਸਟਰ ਮਸੀਹ ਨੇ ਪਿੰਡ ਬੂਟਾ ਦੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਪੁਲਸ ਟੀਮਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਤੋਂ 807 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਮੁਲਜ਼ਮ ਦੀ ਪਛਾਣ ਗੁਰਮੀਤ ਸਿੰ ਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਬੂਟਾ ਵਜੋਂ ਹੋਈ ਹੈ। ਪੁੱਛਗਿਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੇ ਵਾਲੀਆਂ ਗੋਲੀਆ ਉਹ ਆਪਣੇ ਖਾਸ ਗਾਹਕ ਨੂੰ ਸਪਲਾਈ ਕਰਨ ਜਾ ਰਿਹਾ ਸੀ । ਮੁਲਜ਼ਮ ਨੂੰ ਪੁਲਸ ਟੀਮ ਨੇ ਅਦਾਲਤ ’ਚ ਪੇਸ਼ ਕੀਤਾ ਜਿਥੇ ਅਦਾਲਤ ਨੇ ਮੁਲਜ਼ਮ ਨੂੰ 2 ਦਿਨ ਪੁਲਸ ਰਿਮਾਂਡ ’ਤੇ ਭੇਜ ਦਿੱਤਾ । ਪੁਲਸ ਰਿਮਾਂਡ ਦੌਰਾਨ ਮੁਲਜ਼ਮ ਤੋਂ ਉਸ ਨੂੰ ਨਸ਼ੇ ਵਾਲੀਆਂ ਗੋਲੀਆਂ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਸਬੰਧ ’ਚ ਪੁੱਛਗਿਛ ਕੀਤੀ ਜਾਵੇਗੀ । ਜਿਸ ਆਧਾਰ ’ਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਕਈ ਅਹਿਮ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।