260 ਗ੍ਰਾਮ ਨਸ਼ੇ ਵਾਲਾ ਪਾਊਡਰ ਸਣੇ ਕਾਬੂ

01/21/2020 10:29:56 PM

ਸੁਲਤਾਨਪੁਰ ਲੋਧੀ, (ਧੰਜੂ)- ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਨਸ਼ੇ ਵਾਲੇ ਪਾਊਡਰ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਜਸਵੀਰ ਸਿੰਘ ਦੀ ਅਗਵਾਈ ’ਚ ਏ. ਐੱਸ. ਆਈ. ਭੁਪਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੰਡ ਖੇਤਰ ਦੇ ਪਿੰਡ ਖਿਜਰ ਪੁਰ, ਭੈਣੀ ਹੁੱਸੇ ਖਾਂ, ਸ਼ਿਵ ਦਿਆਲ ਆਦਿ ਪਿੰਡਾਂ ਦੀ ਗਸ਼ਤ ਦੌਰਾਨ ਨਹਿਰੀ ਵਿਭਾਗ ਦੇ ਗੈਸਟ ਹਾਊਸ ਦੇ ਨਜ਼ਦੀਕ ਆਈ ਤਾਂ ਪਿੰਡ ਛੰਨਾ ਸ਼ੇਰ ਸਿੰਘ ਵੱਲੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਇਕ ਦਮ ਵਾਪਸ ਮੁਡ਼ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਪਰ ਪੁਲਸ ਦੇ ਜਵਾਨਾਂ ਨੇ ਤੁਰੰਤ ਕਾਬੂ ਕਰ ਲਿਆ। ਜਿਸ ਨੇ ਆਪਣਾ ਨਾਮ ਸ਼ਿੰਦਰ ਪੁੱਤਰ ਗੁਰਦੀਪ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਦੱਸਿਆ। ਇਸ ਦੌਰਾਨ ਜਦੋਂ ਉਕਤ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚ 260 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Bharat Thapa

This news is Content Editor Bharat Thapa