ਨਸ਼ੇ ਵਾਲੇ ਟੀਕਿਆਂ ਸਮੇਤ ਕਾਬੂ

Tuesday, Apr 07, 2020 - 12:57 AM (IST)

ਨਸ਼ੇ ਵਾਲੇ ਟੀਕਿਆਂ ਸਮੇਤ ਕਾਬੂ

ਕਪੂਰਥਲਾ, (ਭੂਸ਼ਣ)- ਪੁਲਸ ਨੇ ਨਾਕੇਬੰਦੀ ਦੌਰਾਨ 17 ਨਸ਼ੇ ਵਾਲੇ ਟੀਕਿਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਕਰਫਿਊ ਨਿਯਮਾਂ ਨੂੰ ਲਾਗੂ ਕਰਵਾਉਣ ਦੇ ਮਕਸਦ ਨਾਲ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਪੁਲਸ ਟੀਮ ਨਾਲ ਜਲੰਧਰ ਰੋਡ ’ਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਸ਼ੱਕੀ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹ ਪੁਲਸ ਟੀਮ ਨੂੰ ਦੇਖ ਕੇ ਆਪਣੀ ਜੇਬ ’ਚ ਪਏ ਮੋਮੀ ਲਿਫਾਫੇ ਨੂੰ ਸੁੱਟਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਦੌਰਾਨ ਪਿੱਛਾ ਕਰ ਕੇ ਪੁਲਸ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਮੋਮੀ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 17 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਹਿਮਾਂਸ਼ੂ ਉਰਫ ਅੱਸੂ ਪੁੱਤਰ ਜੋਤੀਕਾਂਤ ਵਾਸੀ ਨਿਊ ਮੁਹੱਬਤ ਨਗਰ ਕਪੂਰਥਲਾ ਦਸਿਆ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਤੇ ਬਰਾਮਦ ਨਸ਼ੀਲੇ ਟੀਕੇ ਆਪਣੇ ਖਾਸ ਗਾਹਕਾਂ ਨੂੰ ਦੇਣ ਜਾ ਰਿਹਾ ਸੀ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


author

Bharat Thapa

Content Editor

Related News