23 ਨਸ਼ੇ ਵਾਲੇ ਟੀਕੇ ਸਮੇਤ ਦੋ ਸਮੱਗਲਰ ਕਾਬੂ

02/08/2020 9:59:48 PM

ਕਪੂਰਥਲਾ/ ਸੁਭਾਨਪੁਰ, (ਭੂਸ਼ਣ, ਸਤਨਾਮ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਵਲੋਂ 2 ਵੱਖ-ਵੱਖ ਥਾਵਾਂ ’ਤੇ ਲਗਾਈ ਨਾਕੇਬੰਦੀ ਦੇ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 23 ਨਸ਼ੇ ਵਾਲੇ ਟੀਕੇ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗ੍ਰਿਫਤਾਰ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ । ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਨਵਦੀਪ ਸਿੰਘ ਨੇ ਪੁਲਸ ਟੀਮ ਦੇ ਨਾਲ ਭੀਲਾ ਮੋਡ਼ ’ਤੇ ਨਾਕੇਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ । ਜਦੋਂ ਮੁਲਜ਼ਮ ਤੋਂ ਉਸ ਦਾ ਨਾਂ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਲਵਜੋਤ ਸਿੰਘ ਉਰਫ ਲਵ ਪੁੱਤਰ ਜੱਸਾ ਸਿੰਘ ਵਾਸੀ ਪੱਤੀ ਡਫਲਕੀ ਪਿੰਡ ਨਾਗੋਕੇ ਥਾਣਾ ਵੈਰੋਵਾਲ ਜ਼ਿਲਾ ਤਰਨਤਾਰਨ ਦੱਸਿਆ। ਜਦੋਂ ਪੁਲਸ ਟੀਮ ਨੇ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਵਲੋਂ 11 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਪੁੱਛਗਿਛ ਦੌਰਾਨ ਗ੍ਰਿਫਤਾਰ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੇ ਵਾਲੇ ਟੀਕੇ ਕਿਸੇ ਖਾਸ ਵਿਅਕਤੀ ਨੂੰ ਸਪਲਾਈ ਕਰਨ ਜਾ ਰਿਹਾ ਸੀ। ਉਥੇ ਹੀ ਦੂਜੇ ਪਾਸੇ ਥਾਣਾ ਕੋਤਵਾਲੀ ਦੀ ਪੁਲਸ ਨੇ ਸੁਭਾਨਪੁਰ ਮਾਰਗ ’ਤੇ ਨਾਕੇਬੰਦੀ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਹਨੇਰੇ ਦਾ ਫਾਇਦਾ ਚੁੱਕਦੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਸਰਬਜੀਤ ਸਿੰਘ ਉਰਫ ਗੁਰਜੀਤ ਸਿੰਘ ਉਰਫ ਸੋਨੂ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੂਟ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਤੋਂ 12 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਗ੍ਰਿਫਤਾਰ ਦੋਵੇਂ ਮੁਲਜ਼ਮ ਇੰਨੀ ਵੱਡੀ ਗਿਣਤੀ ’ਚ ਨਸ਼ੇ ਵਾਲੇ ਟੀਕੇ ਕਿਸ ਵਿਅਕਤੀ ਤੋਂ ਲੈ ਕੇ ਆਏ ਸਨ। ਇਸ ਸਬੰਧੀ ਦੋਵੇਂ ਵਿਅਕਤੀਆਂ ਤੋਂ ਪੁੱਛਗਿਛ ਜਾਰੀ ਹੈ। ਪੁੱਛਗਿਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।

Bharat Thapa

This news is Content Editor Bharat Thapa