ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ

Monday, May 11, 2026 - 07:03 PM (IST)

ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ

ਜਲੰਧਰ ਛਾਉਣੀ (ਦੁੱਗਲ)-ਚਰਚ ਰੋਡ ਜਲੰਧਰ ਕੈਂਟ ਵਿਚ ਪਬਲਿਕ ਪਲੇਸ (ਜਨਤਕ ਸਥਾਨ) ’ਤੇ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਕਾਰਨ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਇਸ ਸਬੰਧ ਵਿਚ ਬੀਤੇ ਦਿਨੀਂ ਦੁਕਾਨਦਾਰਾਂ ਦੇ ਇਕ ਵਫਦ ਨੇ ਸਿਟੀਜ਼ਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਮ ਸਦੈਵ ਦੀ ਪ੍ਰਧਾਨਗੀ ਹੇਠ ਕੈਂਟ ਬੋਰਡ ਦੇ ਸੀ. ਈ. ਓ. ਓਮਪਾਲ ਸਿੰਘ ਨੂੰ ਮੰਗ-ਪੱਤਰ ਦੇ ਕੇ ਸ਼ਰਾਬ ਦਾ ਠੇਕਾ ਬੰਦ ਕਰਨ ਦੀ ਮੰਗ ਕੀਤੀ। ਇਸ ਬਾਬਤ ਐਤਵਾਰ ਨੂੰ ਸਿਵਲ ਮੈਂਬਰ ਪੁਨੀਤ ਸ਼ੁਕਲਾ ਨੂੰ ਵੀ ਮੰਗ-ਪੱਤਰ ਦੀ ਕਾਪੀ ਸੌਂਪੀ ਗਈ।

ਦੁਕਾਨਦਾਰਾਂ ਦਾ ਦੋਸ਼ ਸੀ ਕਿ ਸਾਲ 2021 ਵਿਚ ਬੋਰਡ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਸੀ ਕਿ ਸਕੂਲਾਂ, ਧਾਰਮਿਕ ਸਥਾਨਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕੀਤਾ ਜਾਵੇ ਅਤੇ ਆਮ ਜਨਤਾ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਹੋਰਨਾਂ ਥਾਵਾਂ ’ਤੇ ਸ਼ਿਫਟ ਕੀਤਾ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ ਹੁਕਮ ਜਾਰੀ, ਸੜਕਾਂ ਤੇ ਚੌਕਾਂ 'ਚ...

ਦਸਤਾਵੇਜ਼ਾਂ ਅਨੁਸਾਰ ਸਥਾਨਕ ਨਿਵਾਸੀਆਂ, ਸਮਾਜਿਕ ਸੰਗਠਨਾਂ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਜਨਤਕ ਸਥਾਨਾਂ ਤੋਂ ਠੇਕਿਆਂ ਨੂੰ ਹਟਾਉਣ ਦੀ ਮੰਗ ਉਠਾਈ ਸੀ ਅਤੇ ਬੋਰਡ ਨੇ ਆਪਣੇ ਰੈਵੇਨਿਊ ਨੂੰ ਵਧਾਉਣ ਲਈ ਫੈਸਲਾ ਲਿਆ ਸੀ ਕਿ ਸਰਕਾਰੀ ਕੈਂਟ ਫੰਡ ਪ੍ਰਾਪਰਟੀ ’ਤੇ ਹੀ ਸ਼ਰਾਬ ਦਾ ਠੇਕਾ ਖੋਲ੍ਹਣ ਦੀ ਇਜਾਜ਼ਤ ਬੋਰਡ ਦੇਵੇਗਾ। ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਨੂੰ ਕਿਰਾਏ ’ਤੇ ਦੇ ਕੇ ਸ਼ਰਾਬ ਦਾ ਠੇਕਾ ਨਹੀਂ ਖੁਲ੍ਹਵਾ ਸਕਦਾ। ਹੁਣ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਬੋਰਡ ਪਹਿਲਾਂ ਹੀ ਜਨਤਕ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਸ਼ਰਾਬ ਦੇ ਠੇਕਿਆਂ ਖ਼ਿਲਾਫ਼ ਮਤਾ ਪਾਸ ਕਰ ਚੁੱਕਾ ਹੈ, ਤਾਂ ਫਿਰ ਜਨਤਕ ਸਥਾਨਾਂ ’ਤੇ ਨਵੇਂ ਠੇਕੇ ਖੋਲ੍ਹਣ ਦੀ ਇਜਾਜ਼ਤ ਕਿਉਂ ਦਿੱਤੀ ਜਾ ਰਹੀ ਹੈ। ਇਲਾਕੇ ਦੇ ਦੁਕਾਨਦਾਰਾਂ ਅਤੇ ਨਿਵਾਸੀਆਂ ਵਿਚ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ ਰਹੇਗਾ ਰਸਤਾ

ਉੱਥੇ ਹੀ ਸਿਵਲ ਮੈਂਬਰ ਪੁਨੀਤ ਸ਼ੁਕਲਾ ਨੇ ਕਿਹਾ ਕਿ ਜੇਕਰ ਬੋਰਡ ਨੇ ਪਹਿਲਾਂ ਹੀ ਸ਼ਰਾਬ ਦੇ ਠੇਕੇ ਖ਼ਿਲਾਫ਼ ਮਤਾ ਪਾਸ ਕੀਤਾ ਹੈ ਤਾਂ ਉਹ ਇਸ ਬਾਬਤ ਬੋਰਡ ਅਧਿਕਾਰੀਆਂ ਨਾਲ ਗੱਲ ਕਰ ਕੇ ਇਸ ਸਮੱਸਿਆ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਹੀਰਾ ਲਾਲ, ਹਰਜਿੰਦਰ, ਸਮੀਰ ਅਗਰਵਾਲ, ਤਿਲਕ ਰਾਜ ਸ਼ਰਮਾ, ਪ੍ਰਦੀਪ ਕੁਮਾਰ, ਰਾਮ ਪ੍ਰਕਾਸ਼, ਮਨੋਜ ਕੁਮਾਰ ਬਸਰਾ, ਭੁਪਿੰਦਰ ਸਿੰਘ, ਰਾਜਿੰਦਰ ਪਾਲ, ਸੰਜੀਵ ਕੁਮਾਰ, ਰਾਕੇਸ਼ ਸੋਨਕਰ ਆਦਿ ਮੌਜੂਦ ਰਹੇ।

ਇਹ ਵੀ ਪੜ੍ਹੋ: ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News