ਕੋਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਟੀਕਾਕਰਨ ਜ਼ਰੂਰੀ : ਐੱਸ. ਐੱਮ. ਓ.

03/04/2021 6:20:33 PM

ਸੁਲਤਾਨਪੁਰ ਲੋਧੀ (ਧੀਰ)- ਕੋਰੋਨਾ ਤੋਂ ਬਚਾਅ ਕਰਨ ਦੇ ਤੀਜੇ ਦੌਰ ਦੀ ਸ਼ੁਰੂਆਤ ’ਚ ਅੱਜ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਸੀਨੀਅਰ ਸਿਟੀਜਨ ਅਤੇ ਦੂਸਰੇ 45 ਤੋਂ 59 ਸਾਲ ਦੇ ਵਿਅਕਤੀਆਂ ਨੇ ਕਾਫੀ ਰੁਚੀ ਦਿਖਾਈ। ਐੱਸ. ਐੱਮ. ਓ. ਡਾਕਟਰ ਅਨਿਲ ਮਨਚੰਦਾ ਨੇ ਦੱਸਿਆ ਕਿ ਸਿਵਲ ਹਸਪਤਾਲ ’ਚ ਦੋ ਡਾਕਟਰਾਂ ਦੀ ਟੀਮ ਬਣਾ ਦਿੱਤੀ ਗਈ ਹੈ। ਜਿਸ ਵਿਚ ਡਾਕਟਰ ਹਰਪ੍ਰੀਤ ਸਿੰਘ ਅਤੇ ਡਾਕਟਰ ਪੁਨੀਤ ਹੋਣਗੇ। ਦੋ ਟੀਕਾਕਰਨ ਕਰਨਗੇ। ਉਨ੍ਹਾਂ ਕਿਹਾ ਕਿ ਉਮਰ ਹੱਦ 1 ਜਨਵਰੀ 2022 ਨੂੰ ਅਦਾਰ ਮੰਨੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਟੀਕਾਕਰਨ ਜ਼ਰੂਰੀ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

ਐੱਸ. ਐੱਮ. ਓ. ਡਾ. ਮਨਚੰਦਾ ਨੇ ਦੱਸਿਆ ਕਿ ਇਹ ਟੀਕਾ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਸੰਸਾਰ ਮਹਾਮਾਰੀ ਨਾਲ ਨਜਿੱਠਣ ਲਈ ਕੋਵਿਡ 19 ਟੀਕਾ ਕਰਨ ਇਕੋਂ ਇਕ ਰਸਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਕਰੀਬ 40 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।
 

ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ


shivani attri

Content Editor

Related News