ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਦਿਸ਼ਾ-ਨਿਰਦੇਸ਼ ਜਾਰੀ

08/08/2022 9:11:06 PM

ਹੁਸ਼ਿਆਰਪੁਰ (ਘੁੰਮਣ) : ਪਿਛਲੇ ਕੁਝ ਦਿਨਾਂ ਤੋਂ ਕੋਵਿਡ-19 ਦੇ ਦੁਬਾਰਾ ਵਧੇ ਕੇਸਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਹੋਈ ਵਰਚੂਅਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਗਿਆ। ਡੀ.ਸੀ. ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੱਲੋਂ ਆਮ ਜਨਤਾ ਲਈ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ, ਜਿਨ੍ਹਾਂ 'ਚ ਪਹਿਲਾਂ ਦੀ ਤਰ੍ਹਾਂ ਹੀ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਮੂੰਹ 'ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨੇ, ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨਾ, 2 ਗਜ਼ ਦੀ ਦੂਰੀ ਬਣਾ ਕੇ ਰੱਖਣਾ, ਕੋਰੋਨਾ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਸਾਹ ਲੈਣ 'ਚ ਤਕਲੀਫ ਆਦਿ ਪਾਏ ਜਾਣ 'ਤੇ ਘਰ ਵਿੱਚ ਹੀ ਆਈਸੋਲੇਟ ਅਤੇ ਨੇੜੇ ਦੇ ਸਿਹਤ ਕੇਂਦਰ 'ਚ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਬਿਮਾਰੀ ਦਾ ਪਤਾ ਲੱਗਣ 'ਤੇ ਸਮੇਂ 'ਤੇ ਇਲਾਜ ਕੀਤਾ ਜਾ ਸਕੇ।

ਖ਼ਬਰ ਇਹ ਵੀ : ਕਿਸਾਨ ਮੁੜ ਧਰਨੇ 'ਤੇ, ਉਥੇ ਭਾਰੀ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਬਿਜਲੀ ਸੋਧ ਬਿੱਲ ਪੇਸ਼, ਪੜ੍ਹੋ TOP 10

ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਤਹਿਤ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਤੇ ਜੇਕਰ ਕਿਸੇ ਵੀ ਬੱਚੇ ਨੂੰ ਬੁਖਾਰ, ਗਲ਼ਾ ਖਰਾਬ, ਖਾਂਸੀ ਜਾਂ ਸਰੀਰਕ ਦਰਦਾਂ ਵਰਗੇ ਲੱਛਣ ਹੋਣ ਤਾਂ ਬੱਚੇ ਨੂੰ ਸਕੂਲ ਨਾ ਭੇਜਿਆ ਜਾਵੇ। ਸਿਹਤ ਵਿਭਾਗ ਦੇ ਸਾਰੇ ਸਿਹਤ ਕੇਂਦਰਾਂ ਵਿਖੇ ਕੋਰੋਨਾ ਦੇ ਤਿੰਨੋਂ ਤਰ੍ਹਾਂ ਦੇ ਟੀਕੇ ਅਤੇ ਤਿੰਨੇ ਡੋਜ਼ ਉਪਲਬਧ ਹਨ। ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ 18 ਤੋਂ 59 ਸਾਲ ਤੱਕ ਦੀ  ਉਮਰ ਦੇ ਵਿਅਕਤੀਆਂ ਨੂੰ  30 ਸਤੰਬਰ 2022 ਤੱਕ ਇਹ ਡੋਜ਼ ਮੁਫਤ ਲਗਾਈਆਂ ਜਾਣਗੀਆਂ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh