ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 47 ਨਵੇਂ ਪਾਜ਼ੇਟਿਵ ਮਰੀਜ਼, ਇਕ ਦੀ ਮੌਤ, ਐਕਟਿਵ ਕੇਸ 220

Thursday, Aug 04, 2022 - 09:31 PM (IST)

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 47 ਨਵੇਂ ਪਾਜ਼ੇਟਿਵ ਮਰੀਜ਼, ਇਕ ਦੀ ਮੌਤ, ਐਕਟਿਵ ਕੇਸ 220

ਹੁਸ਼ਿਆਰਪੁਰ (ਘੁੰਮਣ) : ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 781 ਨਵੇਂ ਸੈਂਪਲ ਲੈਣ ਅਤੇ 1005 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਰੋਨਾ ਦੇ 47 ਨਵੇਂ ਪਾਜ਼ੇਟਿਵ ਕੇਸ ਆਏ ਹਨ ਤੇ 1 ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 220 ਕੇਸ ਐਕਟਿਵ ਹਨ ਅਤੇ 68 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ

ਹੁਣ ਤੱਕ ਜ਼ਿਲ੍ਹੇ ਦੇ ਕੋਰੋਨਾ ਸੈਂਪਲਾਂ ਦੀ ਕੁੱਲ ਗਿਣਤੀ : 12,14,514

ਨੈਗੇਟਿਵ ਸੈਂਪਲਾਂ ਦੀ ਕੁੱਲ ਗਿਣਤੀ : 11,77,792

ਪਾਜ਼ੇਟਿਵ ਸੈਂਪਲਾਂ ਦੀ ਕੁੱਲ ਗਿਣਤੀ : 41,494

ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ : 40,170

ਕੋਰੋਨਾ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ : 1,104

ਖ਼ਬਰ ਇਹ ਵੀ : ਜਲੰਧਰ 'ਚ ਬੰਦੂਕ ਦੀ ਨੋਕ ’ਤੇ ਲੁੱਟੀ ਬੈਂਕ, ਉਥੇ ਮਾਨ ਸਰਕਾਰ ਵੱਲੋਂ ਬਕਾਇਆ ਬਿਜਲੀ ਬਿੱਲ ਮੁਆਫ਼, ਪੜ੍ਹੋ TOP 10

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Mukesh

Content Editor

Related News