ਕੋਰੋਨਾ ਦੇ 47 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ ਤੇ ਇਕ ਦੀ ਹੋਈ ਮੌਤ

08/18/2022 10:38:30 PM

ਹੁਸ਼ਿਆਰਪੁਰ (ਘੁੰਮਣ) : ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ  ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 657 ਨਵੇਂ ਸੈਂਪਲ ਲੈਣ ਅਤੇ 676 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਰੋਨਾ ਦੇ 47 ਨਵੇਂ ਪਾਜ਼ੇਟਿਵ ਕੇਸ ਆਏ ਹਨ ਤੇ ਇਕ ਦੀ ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 109 ਕੇਸ ਐਕਟਿਵ ਹਨ ਅਤੇ 748 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਹੁਣ ਤੱਕ ਜ਼ਿਲ੍ਹੇ ਦੇ ਕੋਰੋਨਾ ਸੈਂਪਲਾਂ ਦੀ ਕੁੱਲ ਗਿਣਤੀ : 12,22,124

ਨੈਗੇਟਿਵ ਸੈਂਪਲਾਂ ਦੀ ਕੁੱਲ ਗਿਣਤੀ : 11,83,961

ਪਾਜ਼ੇਟਿਵ ਸੈਂਪਲਾਂ ਦੀ ਕੁੱਲ ਗਿਣਤੀ : 42,143

ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ : 40,622

ਕੋਵਿਡ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ : 141

ਖ਼ਬਰ ਇਹ ਵੀ : ...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10

ਡੀ.ਸੀ. ਵੱਲੋਂ ਜਾਰੀ ਦਿਸ਼ਾ-ਨਿਰਦੇਸ਼

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ 'ਚ ਰੱਖਦਿਆਂ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੱਲੋਂ ਜਨਤਾ ਲਈ ਕੋਰੋਨਾ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਅਨੁਰੂਪ ਵਿਵਹਾਰ ਦੀ ਪਾਲਣਾ ਕਰਨਾ (ਮੂੰਹ 'ਤੇ ਮਾਸਕ ਲਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨਾ ਅਤੇ 2 ਗਜ਼ ਦੀ ਦੂਰੀ ਬਣਾ ਕੇ ਰੱਖਣਾ)

12 ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਰੋਨਾ ਦੇ 2 ਟੀਕੇ ਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ।

ਤੀਸਰੀ ਡੋਜ਼ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ 30 ਸਤੰਬਰ ਤੱਕ ਹੀ ਮੁਫ਼ਤ ਲਗਾਈ ਜਾਵੇਗੀ। 

ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਜਲਦ ਤੋਂ ਜਲਦ ਲਗਵਾਓ।

ਇਹ ਵੀ ਪੜ੍ਹੋ : ਪੰਜਾਬ 'ਚ ਵਧਣ ਲੱਗਾ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ 4 ਮਰੀਜ਼ਾਂ ਦੀ ਮੌਤ, 365 ਪਾਜ਼ੇਟਿਵ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh