ਕੋਰੋਨਾ ਦੇ 11 ਨਵੇਂ ਪਾਜ਼ੇਟਿਵ ਮਰੀਜ਼ ਆਏ ਸਾਹਮਣੇ , 96 ਐਕਟਿਵ
Saturday, Aug 20, 2022 - 10:49 PM (IST)

ਹੁਸ਼ਿਆਰਪੁਰ (ਘੁੰਮਣ) : ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 507 ਨਵੇਂ ਸੈਂਪਲ ਲੈਣ ਅਤੇ 778 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਰੋਨਾ ਦੇ 11 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 96 ਕੇਸ ਐਕਟਿਵ ਹਨ ਤੇ 124 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਹੁਣ ਤੱਕ ਜ਼ਿਲ੍ਹੇ ਦੇ ਕੋਰੋਨਾ ਸੈਂਪਲਾਂ ਦੀ ਕੁਲ ਗਿਣਤੀ : 12,22,774
ਨੈਗੇਟਿਵ ਸੈਂਪਲਾਂ ਦੀ ਕੁਲ ਗਿਣਤੀ: 11,85,208
ਪਾਜ਼ੇਟਿਵ ਸੈਂਪਲਾਂ ਦੀ ਕੁਲ ਗਿਣਤੀ : 42,174
ਠੀਕ ਹੋਏ ਕੇਸਾਂ ਦੀ ਕੁਲ ਗਿਣਤੀ : 40,666
ਕੋਰੋਨਾ ਨਾਲ ਹੋਈਆਂ ਮੌਤਾਂ : 1,412
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ, 'ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਜਾਵੇਗਾ ਰੱਖਿਆ'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।