ਨਵਾਂਸ਼ਹਿਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, 4 ਨਵੇਂ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ

07/19/2020 2:37:47 AM

ਨਵਾਂਸ਼ਹਿਰ, (ਤ੍ਰਿਪਾਠੀ) - ਨਵਾਂਸ਼ਹਿਰ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਨਵਾਂਸ਼ਹਿਰ ਵਿਖੇ ਅੱਜ 4 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਹੁਣ ਤਕ ਜ਼ਿਲੇ ’ਚ 262 ਕੋਰੋਨਾ ਪਾਜ਼ੇਟਿਵ ਮਰੀਜ ਡਿਟੈਕਟ ਹੋਏ ਹਨ, ਜਿਸ ’ਚੋਂ 166 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, 2 ਦੀ ਮੌਤ ਹੋਈ ਹੈ, ਜਦਕਿ ਜ਼ਿਲੇ ’ਚ 94 ਐਕਟਿਵ ਮਾਮਲੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲੇ ’ਚ 14,341 ਲੋਕਾਂ ਦੀ ਸੈਂਪਲਿੰਗ ਹੋਈ ਹੈ। ਜਿਸ ’ਚੋਂ 12,730 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ 249 ਦੀ ਰਿਪੋਰਟ ਅਵੇਟਿਡ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲੇ ’ਚ 339 ਵਿਅਕਤੀਆਂ ਦੀ ਸੈਂਪਲਿੰਗ ਕਰਕੇ ਉਨ੍ਹਾਂ ਨੂੰ ਜਾਂਚ ਲਈ ਲੈਬਾਟਰੀ ਵਿਖੇ ਭੇਜਿਆ ਗਿਆ ਹੈ।


Bharat Thapa

Content Editor

Related News