ਕੋਰੋਨਾ ਪਾਜ਼ੇਟਿਵ ਅਵਿਨਾਸ਼ ਰਾਏ ਖੰਨਾ ਪੀ.ਜੀ.ਆਈ. ਸ਼ਿਫਟ

09/06/2020 9:53:11 PM

ਹੁਸ਼ਿਆਰਪੁਰ,(ਜੈਨ)- ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਤੇ ਇੰਡੀਅਨ ਰੈੱਡਕ੍ਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ, ਜਿਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਸੀ, ਨੂੰ ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਸ਼ਿਫਟ ਕੀਤਾ ਗਿਆ ਹੈ। ਖੰਨਾ ਦੇ ਬੇਟੇ ਐਡਵੋਕੇਟ ਪਿਯੂਸ਼ ਖੰਨਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਖੰਨਾ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਤੇ ਪੀ.ਜੀ.ਆਈ. ਦੇ ਸੀਨੀਅਰ ਡਾਕਟਰਾਂ ਦੀ ਦੇਖਰੇਖ ਵਿਚ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।


Bharat Thapa

Content Editor

Related News