ਦਿੱਲੀ ਤੋਂ ਆਏ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

Tuesday, Jun 16, 2020 - 08:57 PM (IST)

ਦਿੱਲੀ ਤੋਂ ਆਏ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਨਵਾਂਸ਼ਹਿਰ, (ਤ੍ਰਿਪਾਠੀ) - ਨਵਾਂਸ਼ਹਿਰ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਤੋਂ ਆਏ ਇਕ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ’ਤੇ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 19 ਹੋ ਗਈ ਹੈ। ਪਾਜ਼ੇਟਿਵ ਮਰੀਜ਼ਾਂ ਨੂੰ ਪਹਿਲਾਂ ਹੀ ਏਕਾਂਤਵਾਸ ’ਚ ਰੱਖਿਆ ਗਿਆ ਸੀ। ਸਿਵਲ ਸਰਜਨ ਡਾ.ਰਾਜਿੰਦਰ ਭਾਟੀਆ ਨੇ ਦੱਸਿਆ ਕਿ ਪਾਜ਼ੇਟਿਵ ਮਰੀਜ਼ ਦਿੱਲੀ ’ਚ ਕੰਮ ਕਰਦਾ ਹੈ ਅਤੇ ਆਪਣੇ ਮਾਪਿਆਂ ਕੋਲ ਪਿੰਡ ਆਇਆ ਹੋਇਆ ਸੀ। ਜਿਸਦੀ ਜਾਣਕਾਰੀ ਹੋਣ ਉਪਰੰਤ ਉਸਨੂੰ ਏਕਾਂਤਵਾਸ ਕਰਕੇ ਉਸਦਾ ਸੈਂਪਲ ਲਿਆ ਗਿਆ ਸੀ, ਜਿਸਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਡਾ. ਰਾਜਿੰਦਰ ਪ੍ਰਸਾਦ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਜ਼ਿਲੇ ’ਚ ਸੈਂਪਲ ਲੈਣ ਦੀ ਸਮਰੱਥਾ 300 ਕਰ ਦਿੱਤੀ ਗਈ ਹੈ ਤਾਂ ਜੋ ਵਿਆਪਕ ਪੱਧਰ ’ਤੇ ਟੈਸਟਿੰਗ ਕਰਕੇ, ਬਿਮਾਰੀ ਦੇ ਪਹੁੰਚ ਦੇ ਪੱਧਰ ਦਾ ਪਤਾ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਤੁਸ਼ਟੀ ਦੀ ਗੱਲ ਹੈ ਕਿ ਹੁਣ ਤੱਕ ਲਏ ਗਏ 6169 ਟੈਸਟਾਂ ’ਚੋਂ 5515 ਟੈਸਟ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ 533 ਸੈਂਪਲਾਂ ਦੇ ਨਤੀਜੇ ਉਡੀਕੇ ਜਾ ਰਹੇ ਹਨ ਜਦਕਿ ਜ਼ਿਲੇ ’ਚ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 121 ਹੋ ਗਈ ਹੈ, ਜਿਸ ’ਚੋਂ 19 ਮਰੀਜ਼ ਆਈਸੋਲੇਸ਼ਨ ਵਾਰਡ ’ਚ ਰੱਖੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਪਾਜ਼ੇਟਿਵ ਪਾਏ ਗਏ ਬਾਹਰਲੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ 18 ਪਾਜ਼ੇਟਿਵ ਕੇਸ ਇਸ ਸੂਚੀ ਤੋਂ ਬਾਹਰ ਰੱਖੇ ਗਏ ਹਨ।


author

Bharat Thapa

Content Editor

Related News