ਰੂਪਨਗਰ ਜ਼ਿਲ੍ਹੇ ’ਚ 11 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, 9 ਸਿਹਤਯਾਬ

11/01/2020 12:44:41 AM

ਰੂਪਨਗਰ,(ਵਿਜੇ ਸ਼ਰਮਾ)- ਜ਼ਿਲ੍ਹੇ ’ਚ ਅੱਜ 11 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਜਦਕਿ 9 ਲੋਕਾਂ ਨੂੰ ਕੋਰੋਨਾ ਤੋਂ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਇਸ ਸਬੰਧ ੀ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਜ਼ਿਲੇ ’ਚ 63381 ਸੈਂਪਲ ਲਏ ਗਏ ਜਿਨ੍ਹਾਂ ’ਚੋਂ 60752 ਦੀ ਰਿਪੋਰਟ ਨੈਗੇਟਿਵ ਆਈ ਅਤੇ 716 ਦੀ ਕੋਰੋਨਾ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲੇ ’ਚ 2484 ਲੋਕ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਅਤੇ 2198 ਰਿਕਵਰ ਹੋਏ ਹਨ। ਜ਼ਿਲੇ ’ਚ 172 ਕੋਰੋਨਾ ਦੇ ਐਕਟਿਵ ਕੇਸ ਹਨ ਜਦਕਿ ਹੁਣ ਤੱਕ ਕੋਰੋਨਾ ਸੰਕ੍ਰਮਿਤ ਕਾਰਣ ਹੋਈਆਂ ਮੌਤਾਂ ਦਾ ਅੰਕਡ਼ਾ 114 ਹੈ। ਅੱਜ ਸਿਹਤ ਵਿਭਾਗ ਦੁਆਰਾ 286 ਸੈਂਪਲ ਲਏ ਗਏ ਹਨ। ਅੱਜ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਉਨ੍ਹਾਂ ’ਚ ਨੰਗਲ ਤੋਂ 4, ਮੋਰਿੰਡਾ ਤੋਂ 2, ਭਰਤਗਡ਼੍ਹ ਤੋਂ 2, ਸ੍ਰੀ ਅਨੰਦਪੁਰ ਸਾਹਿਬ ਤੋਂ 2 ਅਤੇ ਰੂਪਨਗਰ ਤੋਂ 1 ਵਿਅਕਤੀ ਸ਼ਾਮਲ ਹੈ।


Bharat Thapa

Content Editor

Related News