ਰੂਪਨਗਰ ਜ਼ਿਲ੍ਹੇ ’ਚ 14 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

02/24/2021 8:04:22 PM

ਰੂਪਨਗਰ,(ਵਿਜੇ ਸ਼ਰਮਾ)- ਜ਼ਿਲ੍ਹਾ ਰੂਪਨਗਰ ’ਚ ਅੱਜ 14 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ ਕੋਰੋਨਾ ਤੋਂ ਠੀਕ ਹੋ ਚੁੱਕੇ 1 ਵਿਅਕਤੀ ਨੂੰ ਡਿਸਚਾਰਜ ਕੀਤਾ ਗਿਆ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤਕ ਜ਼ਿਲ੍ਹੇ ’ਚ 132779 ਲੋਕਾਂ ਦੇ ਸੈਂਪਲ ਲਏ ਗਏ ਜਿਨਾਂ ’ਚੋਂ 128824 ਦੀ ਰਿਪੋਰਟ ਨੈਗੇਟਿਵ ਆਈ ਅਤੇ 1077 ਦੀ ਰਿਪੋਰਟ ਹਾਲੇ ਪੈਂਡਿੰਗ ਹੈ। ਹੁਣ ਤੱਕ ਜ਼ਿਲ੍ਹੇ ’ਚ 3663 ਲੋਕ ਕੋਰੋਨਾ ਤੋਂ ਪਾਜ਼ੇਟਿਵ ਹੋ ਚੁੱਕੇ ਹਨ ਅਤੇ 3405 ਰਿਕਵਰ ਹੋਏ ਹਨ। ਜ਼ਿਲ੍ਹੇ ’ਚ ਕੋਰੋਨਾ ਦੇ ਐਕਟਿਵ ਕੇਸ 83 ਹਨ ਅਤੇ ਕੋਰੋਨਾ ਪਾਜ਼ੇਟਿਵ ਹੋਏ 175 ਲੋਕਾਂ ਦੀ ਹੁਣ ਤਕ ਜ਼ਿਲ੍ਹੇ ’ਚ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੁਆਰਾ ਅੱਜ 1088 ਸੈਂਪਲ ਲਏ ਗਏ ਹਨ। ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ 5, ਸ੍ਰੀ ਚਮਕੌਰ ਸਾਹਿਬ ਤੋਂ 2, ਨੰਗਲ ਤੋਂ 4, ਰੂਪਨਗਰ ਤੋਂ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।


Bharat Thapa

Content Editor

Related News