ਟੈਗੋਰ ਹਸਪਤਾਲ ਦੇ ਡਾਕਟਰਾਂ ਸਣੇ ਸਟਾਫ਼ ਨੇ ਕੋਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਵਿਖਾਇਆ ਉਤਸ਼ਾਹ

01/20/2021 2:16:22 PM

ਜਲੰਧਰ (ਰੱਤਾ)— ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਕੋਰੋਨਾ ਵੈਕਸੀਨੇਸ਼ਨ ਮਹਾ ਮੁਹਿੰਮ ਨੂੰ ਲੈ ਕੇ ਜਿੱਥੇ ਕੁਝ ਸਿਹਤ ਦੇ ਕਾਮੇ ਦੁਵਿਧਾ ’ਚ ਹਨ ਅਤੇ ਉਨ੍ਹਾਂ ਦੇ ਦਿਲਾਂ ’ਚ ਡਰ ਪਾਇਆ ਜਾ ਰਿਹਾ ਹੈ, ਉਥੇ ਹੀ ਟੈਗੋਰ ਹਸਪਤਾਲ ਐਂਡ ਹਾਰਟ ਕੇਅਰ ਸੈਂਟਰ ਜਲੰਧਰ ਦੇ ਡਾਕਟਰਾਂ ਅਤੇ ਸਟਾਫ਼ ’ਚ ਕੋਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ

ਸਿਹਤ ਮਹਿਕਮੇ ਵੱਲੋਂ ਬੁੱਧਵਾਰ ਨੂੰ ਟੈਗੋਰ ਹਸਪਤਾਲ ’ਚ ਕੋਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ, ਜਿਨ੍ਹਾਂ ਨੇ ਉਥੇ ਦੁਪਹਿਰ ਲਗਭਗ ਇਕ ਵਜੇ ਹਸਪਤਾਲ ਦੇ 60 ਸਿਹਤ ਕਾਮਿਆਂ ਨੂੰ ਟੀਕਾ ਲਗਾਇਆ ਅਤੇ ਇਹ ਕੰਮ ਅਜੇ ਵੀ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼

ਟੈਗੋਰ ਹਸਪਤਾਲ ਦੇ ਪ੍ਰਬੰਧ ਨਿਰਦੇਸ਼ਕ ਡਾ. ਵਿਜੇ ਮਹਾਜਨ ਨੇ ਸਭ ਤੋਂ ਪਹਿਲਾਂ ਟੀਕਾ ਲਗਵਾ ਕੇ ਇਸ ਟੀਕਾਕਰਣ ਪ੍ਰੋਗਰਾਮ ਦੀ ਸ਼ੁਰੂਆਤਕੀਤੀ ਅਤੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਰਿਆਂ ਨੂੰ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਇਸ ਦੇ ਉਪਰੰਤ ਹੋਰ ਡਾਕਟਰਾਂ ਅਤੇ ਸਟਾਫ਼ ਨੇ ਟੀਕੇ ਲਗਵਾਏ। 

ਇਹ ਵੀ ਪੜ੍ਹੋ : ਰੇਲ ਪਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੇਪਾਲੀ ਵਿਆਹੁਤਾ ਨਾਲ ਸਨ ਸੰਬੰਧ

shivani attri

This news is Content Editor shivani attri