ਸੁਲਤਾਨਪੁਰ ਲੋਧੀ ’ਚ ਕੋਰੋਨਾ ਦੇ 13 ਮਾਮਲੇ ਆਏ ਸਾਹਮਣੇ, ਸਕੂਲ ਕੀਤਾ ਤਿੰਨ ਦਿਨ ਲਈ ਬੰਦ

02/27/2021 4:21:02 PM

ਸੁਲਤਾਨਪੁਰ ਲੋਧੀ (ਜੋਸ਼ੀ)- ਕੋਰੋਨਾ ਵਾਇਰਸ ਦੀ ਮੁੜ ਸ਼ੁਰੂ ਹੋਈ ਲਹਿਰ ਦੀ ਮਾਰ ਹੇਠ ਹਲਕਾ ਸੁਲਤਾਨਪੁਰ ਲੋਧੀ ਵਿਚ 13 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਚਰਨਜੀਤ ਸਿੰਘ ਐੱਸ. ਐੱਮ. ਓ. ਟਿੱਬਾ ਨੇ ਦੱਸਿਆ ਕਿ ਬੀਤੇ ਦਿਨੀਂ ਨਵੋਦਿਆ ਸਕੂਲ ਮਸੀਤਾਂ ਅਤੇ ਹੋਰ ਸਕੂਲਾਂ ਵਿਚ ਬੱਚਿਆਂ ਅਤੇ ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ। ਉਨ੍ਹਾਂ ਵਿਚ ਨਵੋਦਿਆ ਵਿਦਿਆਲਿਆ ਮਸੀਤਾਂ ਦੇ 8 ਵਿਦਿਆਰਥੀ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਡੱਲਾ ਦੇ 3 ਅਧਿਆਪਕ ਵੀ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿਚ ਇਕ ਰੇਲ ਕੋਚ ਫੈਕਟਰੀ, ਅੰਮ੍ਰਿਤਸਰ ਅਤੇ ਇਕ ਅਧਿਆਪਕ ਸੁਲਤਾਨਪੁਰ ਲੋਧੀ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਤੋਂ ਇਲਾਵਾ ਦੋ ਹੋਰ ਵਿਅਕਤੀ ਵੀ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਨਵੋਦਿਆ ਵਿਦਿਆਲਿਆ ਮਸੀਤਾਂ ਸਕੂਲ ਨੂੰ ਸੈਨੀਟਾਈਜ਼ ਕੀਤਾ ਗਿਆ ਹੈ ਅਤੇ ਤਿੰਨ ਦਿਨ ਵਾਸਤੇ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਇਸ ਬਾਰੇ ਵੱਧ ਤੋਂ ਵੱਧ ਚੌਕਸੀ ਵਰਤਣ ਦੀ ਲੋਡ਼ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ


shivani attri

Content Editor

Related News