ਜਲੰਧਰ: ਨਕੋਦਰ ਵਿਖੇ ਡੇਰਿਆਂ 'ਤੇ ਰਹਿੰਦੇ ਲੋੜਵੰਦ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੀ ਗਈ ਸਮੱਗਰੀ

04/08/2020 4:45:15 PM

ਜਲੰਧਰ (ਅਮਰੀਕ ਟੂਰਨਾ): ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਲਗਾਤਾਰ ਵਧਦਾ ਜਾ ਰਿਹਾ ਹੈ, ਜਿੱਥੇ ਗਰੀਬ ਤਬਕੇ ਦੇ ਲੋਕਾਂ ਲਈ ਖਾਸੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉੱਥੇ ਹੀ ਕੁਝ ਅਜਿਹੇ ਵੀ ਪੁਲਸ ਅਧਿਕਾਰੀ ਹਨ ਜੋ ਆਮ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਪੱਬਾਂ ਭਾਰ ਹਨ। ਇਸ ਮੌਕੇ ਅੱਜ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਅਤੇ ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ. ਸੁਰਿੰਦਰ ਪਾਲ ਸਿੰਘ ਜੀ ਦੀ ਰਹਿਨੁਮਾਈ ਹੇਠ ਟ੍ਰੈਫਿਕ ਇੰਚਾਰਜ ਐੱਸ.ਆਈ. ਬਲਬੀਰ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਇੰਚਾਰਜ ਏ.ਐੱਸ.ਆਈ. ਸਤਨਾਮ ਸਿੰਘ ਜੀ ਦੀ ਦੇਖ-ਰੇਖ ਹੇਠ ਸਾਰੇ ਟ੍ਰੈਫਿਕ ਸਟਾਫ ਦੇ ਸਹਿਯੋਗ ਨਾਲ ਪਿੰਡ ਬੋਪਾਰਾਏ ਕਲਾਂ, ਨਕੋਦਰ ਵਿਖੇ ਡੇਰਿਆਂ 'ਤੇ ਰਹਿੰਦੇ ਲੋੜਵੰਦ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਸਮੱਗਰੀ ਦਿੱਤੀ ਗਈ। ਇਸ ਮੌਕੇ ਮਾਸਟਰ ਅਜੈ ਕੁਮਾਰ ਤੇ ਸ੍ਰੀ ਤਰਲੋਚਨ ਲਾਲ ਮਹੇ ਵੀ ਮੌਜੂਦ ਰਹੇ।

ਦੱਸਣਯੋਗ ਹੈ ਕਿ ਪੰਜਾਬ 'ਚ ਹੁਣ ਤੱਕ 101 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ 2 ਬਰਨਾਲਾ-ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 07, ਫਤਿਹਗੜ੍ਹ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

ਐਸ.ਡੀ.ਐਮ. ਨੇ ਸਫਾਈ ਸੇਵਕਾਂ ਨੂੰ ਵੰਡੇ ਮਾਸਕ ਤੇ ਸੈਨੇਟਾਈਜਰ
ਕੋਟਕਪੂਰਾ (ਨਰਿੰਦਰ): ਕੋਰੋਨਾ ਖਿਲਾਫ ਲੜੀ ਜਾ ਰਹੀ ਜੰਗ ਦੌਰਾਨ ਵਿਸ਼ੇਸ਼ ਯੋਗਦਾਨ ਪਾ ਰਹੇ ਸਫਾਈ ਸੇਵਕਾਂ ਦੀ ਸਹਿਤ ਨੂੰ ਧਿਆਨ 'ਚ ਰਖਦੇ ਹੋਏ ਐੱਸ.ਡੀ.ਐੱਮ ਕੋਟਕਪੂਰਾ ਮੇਜਰ ਅਮਿਤ ਸਰੀਨ ਵੱਲੋਂ ਸ਼ਹਿਰ ਦੇ ਸਮੂਹ ਸਫਾਈ ਕਰਮਚਾਰੀਆਂ ਨੂੰ ਮਾਸਕ, ਸੈਨੇਟਾਈਜ਼ਰ ਅਤੇ ਸਾਬਣ ਵੰਡੇ ਗਏ। ਇਸ ਮੌਕੇ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਸਫਾਈ ਕਰਮਚਾਰੀ ਮੁਸ਼ਕਲ ਦੀ ਇਸ ਘੜੀ ਵਿੱਚ ਸਵੇਰੇ ਸੁਵੱਖਤੇ ਹੀ ਸਫਾਈ ਦੇ ਕੰਮ 'ਚ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਤੇ ਗੰਦਗੀ ਤੋਂ ਫੈਲਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਇਹ ਸਫਾਈ ਕਰਮਚਾਰੀ ਆਪਣੀ ਸਿਹਤ ਦੀ ਪ੍ਰਵਾਹ ਨਾ ਕਰਦੇ ਹੋਏ ਲਗਾਤਾਰ ਕੰਮ ਕਰ ਰਹੇ ਹਨ, ਜਿਸ ਲਈ ਇੰਨ੍ਹਾਂ ਦਾ ਬਣਦਾ ਆਦਰ ਤੇ ਸਨਮਾਨ ਦੇਣ ਦੇ ਨਾਲ-ਨਾਲ ਇੰਨ੍ਹਾਂ ਨੂੰ ਕੰਮ ਕਾਜ ਲਈ ਲੋੜੀਂਦੀਆਂ ਚੀਜਾਂ ਮੁਹੱਈਆ ਕਰਵਾਉਣਾ ਬਹੁਤ ਜਰੂਰੀ ਹੈ। ਇਸ ਮੌਕੇ ਬਲਵਿੰਦਰ ਸਿੰਘ ਕਾਰਜ ਸਾਧਕ ਅਫਸਰ ਵੀ ਹਾਜ਼ਰ ਸਨ।

Shyna

This news is Content Editor Shyna