ਕੋਰੋਨਾ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਹੰਗਾਮਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Sunday, Sep 06, 2020 - 03:25 PM (IST)

ਕੋਰੋਨਾ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਹੰਗਾਮਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)— ਕੋਵਿਡ-19 ਦੇ ਤਹਿਤ ਕੋਰੋਨਾ ਦੇ ਫੈਲਾਅ ਨੂੰ ਘੱਟ ਕਰਨ ਲਈ ਜ਼ਿਲਾ ਮੈਜਿਸਟ੍ਰੇਟ ਵੱਲੋਂ ਰੋਸ਼-ਮੁਜ਼ਾਹਰਿਆਂ 'ਤੇ ਲਗਾਈ ਪਾਬੰਦੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਨਾਕੇ 'ਤੇ ਹੰਗਾਮਾ ਕਰਨ ਦੇ ਦੋਸ਼ 'ਚ ਥਾਣਾ ਕਾਠਗੜ੍ਹ ਦੀ ਪੁਲਸ ਨੇ 2 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)

ਚੌਂਕੀ ਇੰਚਾਰਜ ਏ. ਐੱਸ. ਆਈ. ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੇ ਦੌਰਾਨ ਬੱਸ ਅੱਡਾ ਰੈਲਮਾਜਰਾ ਵਿਖੇ ਮੌਜੂਦ ਸੀ ਕਿ ਹਾਈ ਟੈਕ ਨਾਕੇ 'ਤੇ ਤਾਇਨਾਤ ਏ. ਐੱਸ. ਆਈ. ਨੇ ਫੋਨ 'ਤੇ ਜਾਣਕਾਰੀ ਦਿੱਤੀ ਕਿ ਸੁਰਿੰਦਰ ਕੁਮਾਰ ਉਰਫ ਛਿੰਦਾ ਵਾਸੀ ਰੈਲਮਾਜਰਾਂ ਕਰੀਬ 20-25 ਵਿਅਕਤੀਆਂ ਨੂੰ ਨਾਲ ਲਈ ਕੇ ਨਾਕੇ 'ਤੇ ਹੰਗਾਮਾ ਕਰ ਰਿਹਾ ਹੈ।

ਇਹ ਵੀ ਪੜ੍ਹੋ: ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

ਏ. ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਦੇ ਨਾਲ ਨਾਕੇ 'ਤੇ ਪਹੁੰਚ ਕੇ ਉਨ੍ਹਾਂ ਉਪਰੋਕਤ ਪ੍ਰਦਰਸ਼ਨਕਾਰਿਆਂ ਨੂੰ ਕੋਵਿਡ-19 ਤਹਿਤ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਦਿੰਦੇ ਉੱਥੋਂ ਚਲੇ ਜਾਣ ਲਈ ਕਿਹਾ ਪਰ ਉਪਰੋਕਤ ਲੋਕ ਆਪਣੀ ਗੱਲ 'ਤੇ ਅੜੇ ਰਹੇ। ਠਾਣੇਦਾਰ ਨੇ ਦੱਸਿਆ ਕਿ ਜਦੋਂ ਉਪਰੋਕਤ ਲੋਕਾਂ ਦੀ ਮੋਬਾਇਲ 'ਤੇ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਸੁਰਿੰਦਰ ਕੁਮਾਰ ਅਤੇ ਜਸਵੀਰ ਸਿੰਘ ਨੂੰ ਛੱਡ ਬਾਕੀ ਸਬ ਉੱਥੋਂ ਚਲੇ ਗਏ। ਠਾਣੇਦਾਰ ਨੇ ਦੱਸਿਆ ਕਿ ਉਪਰੋਕਤ ਦੋਵਾਂ ਦੇ ਖ਼ਿਲਾਫ਼ ਧਾਰਾ 188,269,270 ਅਤੇ ਐਪੀਡੈਮਿਕ ਡੀਜੀਜ਼ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਹੋਟਲ ਤੋਂ ਖਾਣਾ ਖਾ ਕੇ ਖੁਸ਼ੀ-ਖੁਸ਼ੀ ਘਰ ਜਾ ਰਹੇ ਸਨ ਨੌਜਵਾਨ , ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ


author

shivani attri

Content Editor

Related News