ਕੋਰੋਨਾ ਵਾਇਰਸ ਤੋਂ ਖੌਫਜ਼ਦਾ ਨਾ ਹੋਣ ਲੋਕ, ਪ੍ਰਸ਼ਾਸਨ ਹੈ ਚੌਕਸ : ਵਰਿੰਦਰ ਸ਼ਰਮਾ

01/30/2020 10:16:46 AM

ਜਲੰਧਰ (ਚੋਪੜਾ)— ਚੀਨ 'ਚ ਫੈਲੇ ਕੋਰੋਨਾ ਵਾਇਰਸ ਤੋਂ ਲੋਕ ਖੌਫਜ਼ਦਾ ਨਾ ਹੋਣ ਅਤੇ ਪ੍ਰਸ਼ਾਸਨ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵਾਇਰਸ ਨਾਲ ਨਜਿੱਠਣ ਦੇ ਸਮੁੱਚੇ ਪ੍ਰਬੰਧ ਕਰੇ। ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ 'ਚ ਜ਼ਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿਵਲ ਹਸਪਤਾਲ 'ਚ ਆਈਸੋਲੇਟਿਡ ਵਾਰਡ ਨੂੰ ਤਿਆਰ ਰੱਖਿਆ ਜਾਵੇ। ਜੇਕਰ ਕੋਈ ਵਿਅਕਤੀ ਚੀਨ ਤੋਂ ਆਇਆ ਹੈ ਅਤੇ ਉਸ ਨੂੰ ਬੁਖਾਰ, ਸਾਹ ਲੈਣ 'ਚ ਦਿੱਕਤ ਆਦਿ ਲੱਛਣ ਹਨ ਤਾਂ ਉਹ ਤੁਰੰਤ ਨੇੜਲੇ ਹਸਪਤਾਲ 'ਚ ਇਲਾਜ ਕਰਵਾਏ। 
ਵਰਿੰਦਰ ਸ਼ਰਮਾ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਜ਼ਿਲੇ 'ਚ ਜਣੇਪੇ ਦੌਰਾਨ ਹੋਣ ਵਾਲੀ ਮੌਤ ਇਕ ਗੰਭੀਰ ਮਾਮਲਾ ਹੈ, ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖਾਣਾ, ਖਾਣ-ਪੀਣ ਦੀਆਂ ਆਦਤਾਂ, ਯੋਗਾ ਅਭਿਆਸ ਅਤੇ ਹੋਰ ਜ਼ਰੂਰੀ ਕਦਮਾਂ ਬਾਰੇ ਜਾਗਰੂਕ ਕੀਤਾ ਜਾਵੇ । ਇਸ ਮੌਕੇ ਏ. ਡੀ. ਸੀ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ ਅਮਨਪ੍ਰੀਤ ਸਿੰਘ, ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਜ਼ਿਲਾ ਪ੍ਰੋਗਰਾਮ ਅਧਿਕਾਰੀ ਅਮਰਜੀਤ ਸਿੰਘ ਭੁੱਲਰ, ਡੀ. ਆਈ. ਓ. ਡਾ. ਸੀਮਾ, ਜ਼ਿਲਾ ਪਰਿਵਾਰ ਕਲਿਆਣ ਅਧਿਕਾਰੀ ਡਾ. ਸੁਰਿੰਦਰ ਕੁਮਾਰ ਅਤੇ ਹੋਰ ਵੀ ਮੌਜੂਦ ਸਨ ।

shivani attri

This news is Content Editor shivani attri