ਜਲੰਧਰ ਜ਼ਿਲ੍ਹੇ 'ਚ ਮੁੜ ਵਧਣ ਲੱਗੇ ਕੋਰੋਨਾ ਦੇ ਕੇਸ, ਜਾਣੋ ਕੀ ਹੈ ਤਾਜ਼ਾ ਸਥਿਤੀ

04/23/2023 2:53:13 PM

ਜਲੰਧਰ (ਰੱਤਾ)–ਅੱਜਕਲ੍ਹ ਲੋਕ ਕੋਰੋਨਾ ਨੂੰ ਭਾਵੇਂ ਗੰਭੀਰਤਾ ਨਾਲ ਨਹੀਂ ਲੈ ਰਹੇ ਪਰ ਹਕੀਕਤ ਇਹ ਹੈ ਕਿ ਜ਼ਿਲ੍ਹੇ ਵਿਚ ਲਗਭਗ 7 ਮਹੀਨੇ ਬਾਅਦ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਇਕ ਵਾਰ ਫਿਰ 100 ਦਾ ਅੰਕੜਾ ਪਾਰ ਕਰ ਗਈ ਹੈ , ਜੋਕਿ ਚਿੰਤਾ ਦਾ ਵਿਸ਼ਾ ਹੈ। ਸ਼ਨੀਵਾਰ ਨੂੰ 6 ਮਹੀਨਿਆਂ ਦੇ ਬੱਚੇ ਅਤੇ 91 ਸਾਲ ਦੇ ਬਜ਼ੁਰਗ ਸਮੇਤ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ 22 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ ਇਕ ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਪਾਇਆ ਗਿਆ। ਜ਼ਿਲ੍ਹਾ ਦੇ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚ 6 ਮਹੀਨਿਆਂ ਦਾ ਬੱਚਾ ਅਤੇ 91 ਸਾਲ ਦਾ ਬਜ਼ੁਰਗ ਸ਼ਾਮਲ ਹੈ। ਇਹ ਮਰੀਜ਼ ਸੂਰਿਆ ਐਨਕਲੇਵ, ਹੈਮਿਲਟਨ ਟਾਵਰ, ਬਸਤੀ ਭੂਰੇ ਖਾਂ, ਰੇਲਵੇ ਰੋਡ ਨਕੋਦਰ ਅਤੇ ਕਈ ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਕਰਯੋਗ ਹੈ ਕਿ ਜਦੋਂ ਤੋਂ ਕੋਰੋਨਾ ਸ਼ੁਰੂ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਸਿਹਤ ਿਵਭਾਗ ਨੇ ਜ਼ਿਲੇ ਵਿਚ 2539238 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਵਾਸਤੇ ਲਏ ਅਤੇ ਇਨ੍ਹਾਂ ਵਿਚੋਂ 81550 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਕੁੱਲ ਮਰੀਜ਼ਾਂ ਵਿਚੋਂ 79453 ਰਿਕਵਰ ਅਤੇ 1987 ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਜ਼ਿਲੇ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 110 ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਪ੍ਰਸ਼ਾਸਨ ਪੱਬਾਂ ਭਾਰ, 9 ਵਿਧਾਨ ਸਭਾ ਹਲਕਿਆਂ ਲਈ ਕੀਤੇ ਖ਼ਾਸ ਪ੍ਰਬੰਧ

ਇਨ੍ਹਾਂ ਐਕਟਿਵ ਕੇਸਾਂ ਵਿਚੋਂ ਇਕ ਪੀ. ਜੀ. ਆਈ. ਚੰਡੀਗੜ੍ਹ, 7 ਮਿਲਟਰੀ ਹਸਪਤਾਲ, 2 ਇਨੋਸੈਂਟ ਹਾਰਟਸ ਹਸਪਤਾਲ, ਇਕ ਸਿਵਲ ਹਸਪਤਾਲ, ਇਕ ਸਿੱਕਾ ਹਸਪਤਾਲ ਅਤੇ ਇਕ ਮਰੀਜ਼ ਅਪੈਕਸ ਹਸਪਤਾਲ ਵਿਚ ਇਲਾਜ ਕਰਵਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਕੋਰੋਨਾ ਦੇ 17 ਅਜਿਹੇ ਮਰੀਜ਼ ਵੀ ਇਲਾਜ ਅਧੀਨ ਹਨ, ਜਿਹੜੇ ਕਿ ਹੋਰਨਾਂ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 


shivani attri

Content Editor

Related News