''ਲਾਕ ਡਾਊਨ'' ਦੌਰਾਨ ਪੁਲਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

04/01/2020 6:11:02 PM

ਗੋਰਾਇਆ (ਮੁਨੀਸ਼ ਬਾਵਾ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 46 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਕ ਪਾਸੇ ਜਿੱਥੇ ਕੋਰੋਨਾ ਦੇ ਪ੍ਰਕੋਪ ਨੂੰ ਵੱਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਪੂਰੇ ਸੂਬੇ 'ਚ 14 ਅਪ੍ਰੈਲ ਤੱਕ ਕਰਫਿਊ ਲਗਾਇਆ ਗਿਆ ਹੈ, ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਅਹਿਮ ਕਦਮ ਚੁੱਕੇ ਜਾ ਰਹੇ ਹਨ।

ਇਸੇ ਤਹਿਤ ਸਬ ਡਿਵੀਜ਼ਨ ਫਿਲੌਰ 'ਚ ਕੋਰੋਨਾ ਮਹਾਂਮਾਰੀ ਕਾਰਨ ਲੱਗੇ 14 ਅਪ੍ਰੈਲ ਤੱਕ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਡੀ. ਐੱਸ. ਪੀ. ਫਿਲੌਰ ਦਵਿੰਦਰ ਅੱਤਰੀ, ਐੱਸ. ਡੀ. ਐੱਮ. ਫਿਲੌਰ ਡਾਕਟਰ ਵਿਨੀਤ ਕੁਮਾਰ ਵਸ਼ਿਸ਼ਟ,ਤਹਿਸੀਲਦਾਰ ਤਪੰਨ ਭਨੋਟ,ਥਾਣਾ ਮੁੱਖੀ ਕੇਵਲ ਸਿੰਘ, ਨਾਇਬ ਤਹਿਸੀਲਦਾਰ ਸਾਹਿਬ ਦਿਆਲ ਨਾਲ ਪੁਲਸ ਪਾਰਟੀ ਨਾਲ ਲੈ ਕੇ ਗੋਰਾਇਆ ਦੇ ਨਾਲ ਵੱਖ ਵੱਖ ਪਿੰਡਾਂ ਚ ਫਲੈਗ ਮਾਰਚ ਕੱਢਿਆ ਗਿਆ। 
ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅੰਦਰ ਹੀ ਰਹਿਣ ਜੇਕਰ ਕੋਈ ਵੀ ਹੁਣ ਬਿਨਾਂ ਕੰਮ ਤੋਂ ਕਰਫਿਊ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਮਾਮਲਾ ਦਰਜ ਕੀਤਾ ਜਾਵੇਗਾ।

shivani attri

This news is Content Editor shivani attri