ਐੱਸ.ਜੀ.ਪੀ.ਸੀ. ਵੱਲੋਂ ਟਾਂਡਾ ''ਚ ਲੰਗਰ ਵਰਤਾਉਣ ਦੀ ਸੇਵਾ ਜਾਰੀ

04/01/2020 4:38:12 PM

ਟਾਂਡਾ ਉੜਮੁੜ (ਮੋਮੀ)— ਐੱਸ. ਜੀ. ਪੀ. ਸੀ. ਵੱਲੋਂ ਕੋਰੋਨਾ ਵਾਇਰਸ ਬੀਮਾਰੀ ਕਾਰਨ ਇਲਾਕੇ ਅੰਦਰ ਲੋੜਵੰਦ ਅਤੇ ਗਰੀਬ ਪਰਿਵਾਰਾਂ ਲਈ ਚੱਲ ਰਹੀ ਲੰਗਰ ਸੇਵਾ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮੈਂਬਰ ਐੱਸ. ਜੀ. ਪੀ. ਸੀ. ਜਥੇਦਾਰ ਹਰਜਿੰਦਰ ਸਿੰਘ ਧਾਮੀ, ਮੈਂਬਰ ਐੱਸ. ਜੀ. ਪੀ. ਸੀ. ਜਥੇਦਾਰ ਤਾਰਾ ਸਿੰਘ ਸੱਲਾਂ ਅਤੇ ਗੁਰਦੁਆਰਾ ਸਾਹਿਬ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਰਤਨ ਸਿੰਘ ਕਲਿਆਣਪੁਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਲਾਕੇ ਅੰਦਰ ਵੱਖ-ਵੱਖ ਪਿੰਡਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ 22 ਮਾਰਚ ਤੋਂ ਮਾਰਚ ਤੋਂ ਲੰਗਰ ਦੀ ਸੇਵਾ ਆਰੰਭ ਕੀਤੀ ਗਈ ਹੈ ਅਤੇ ਹੁਣ ਤੱਕ ਇਹ ਲੰਗਰ ਦੀ ਸੇਵਾ ਦਸੂਹਾ, ਮੁਕੇਰੀਆਂ, ਗੜ੍ਹਦੀਵਾਲਾ, ਟਾਂਡਾ, ਖੁੱਡਾ 'ਚ ਗਰੀਬ ਝੁੱਗੀਆਂ-ਝੌਂਪੜੀਆਂ ਅਤੇ ਹੋਰਨਾਂ ਲੋੜਵੰਦ ਰਾਹਗੀਰਾਂ ਤੱਕ ਪਹੁੰਚਾਈ ਜਾਂਦੀ ਹੈ।

PunjabKesari

ਇਸ ਤੋਂ ਇਲਾਵਾ ਗੁਰਦੁਆਰਾ ਗਰਨਾ ਸਾਹਿਬ ਵਿਖੇ ਵੀ 24 ਘੰਟੇ ਲੰਗਰ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਰੋਜ਼ਾਨਾ ਹੀ 01 ਹਜ਼ਾਰ ਤੋਂ 15 ਸੌ ਵਿਅਕਤੀਆਂ ਦਾ ਲੰਗਰ ਸਮੂਹ ਸੰਗਤ ਵੱਲੋਂ ਤਿਆਰ ਕੀਤਾ ਜਾਂਦਾ ਹੈ ਅਤੇ ਅਤੇ 2 ਸ਼ਿਫਟਾਂ ਦੌਰਾਨ ਸਵੇਰੇ ਅਤੇ ਸ਼ਾਮ ਨੂੰ ਸੇਵਾਦਾਰਾਂ ਵੱਲੋਂ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਕਮੇਟੀ ਸ੍ਰੀ ਗਰਨਾ ਸਾਹਿਬ ਵੱਲੋਂ ਗੱਡੀਆਂ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ ਅਤੇ ਇਹ ਸੇਵਾ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹੇਗੀ। ਇਸ ਮੌਕੇ ਉਕਤ ਸੇਵਾਦਾਰਾਂ ਨੇ ਹੋਰ ਦੱਸਿਆ ਕਿ ਜੇਕਰ ਕੋਈ ਵੀ ਇਲਾਕੇ ਅੰਦਰ ਲੋੜਵੰਦ ਵਿਅਕਤੀ ਹੋਵੇ ਤਾਂ ਉਸ ਨੂੰ ਲੰਗਰ ਦੀ ਜ਼ਰੂਰਤ ਹੋਵੇ ਤਾਂ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗਰਨਾ ਸਾਹਿਬ ਨਾਲ ਸੰਪਰਕ ਕਰ ਸਕਦਾ ਹੈ ਅਤੇ ਲੋੜ ਅਨੁਸਾਰ ਉਸ ਲੋੜਬੰਦ ਤੱਕ ਲੰਗਰ ਪਹੁੰਚਾਇਆ ਜਾਵੇਗਾ।


shivani attri

Content Editor

Related News