ਕਰਫਿਊ ਦੀ ਉਲੰਘਣਾ ਕਰਨ ਵਾਲੇ 8 ਵਿਆਕਤੀਆਂ ਖਿਲਾਫ ਮਾਮਲੇ ਦਰਜ

04/22/2020 10:48:04 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲੇ ਵੱਖ-ਵੱਖ 8 ਵਿਆਕਤੀਆਂ ਖਿਲਾਫ ਟਾਂਡਾ ਪੁਲਸ ਨੇ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਪਹਿਲਾ ਮਾਮਲਾ ਸੁਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਮੁਰਾਦਪੁਰ ਨਰੀਆਲ ਖਿਲਾਫ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਸ ਟੀਮ ਨੇ ਉਸ ਨੂੰ ਸ਼ਹੀਦ ਚੌਕ ਟਾਂਡਾ ਨਜ਼ਦੀਕ ਕਾਬੂ ਕੀਤਾ। ਇਸੇ ਤਰ੍ਹਾਂ ਥਾਣੇਦਾਰ ਅਮਰੀਕ ਸਿੰਘ ਅਤੇ ਜੀਵਨ ਲਾਲ ਦੀ ਟੀਮ ਨੇ ਪਿੰਡ ਜਹੂਰਾ 'ਚ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸੌਦਾ ਦੇ ਰਹੇ ਦੀਪਕ ਕੁਮਾਰ ਪੁੱਤਰ ਗਿਆਨ ਸਿੰਘ ਨੂੰ ਕਾਬੂ ਕਰਕੇ ਉਸ ਖਿਲਾਫ ਵੀ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਇਸੇ ਤਰ੍ਹਾਂ ਥਾਣੇਦਾਰ ਤਾਰਾ ਸਿੰਘ ਦੀ ਟੀਮ ਨੇ ਪਿੰਡ ਜਹੂਰਾ ਟੀ ਪੁਆਇੰਟ ਨਜ਼ਦੀਕ ਚੌਲਾਂਗ ਵੱਲੋਂ ਆਉਂਦੀ ਇਕ ਕਾਰ 'ਚ ਸਵਾਰ ਵਿਅਕਤੀਆਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕਾਰ ਚਾਲਕ ਸੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ, ਅਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ, ਬਲਵੰਤ ਸਿੰਘ ਪੁੱਤਰ ਕੇਵਲ ਸਿੰਘ, ਪਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਸਾਰੇ ਨਿਵਾਸੀ ਪਿੰਡ ਜਹੂਰਾ ਅਤੇ ਯੁਵਰਾਜ ਸਿੰਘ ਪੁੱਤਰ ਕੁਲਵਿੰਦਰ ਸਿੰਘ ਨਿਵਾਸੀ ਕਰਨਾਲ ਦੇ ਖਿਲਾਫ਼ ਦਰਜ ਕੀਤਾ ਹੈ | ਪਿੰਡ ਜਹੂਰਾ ਵਿੱਚ ਹੀ ਥਾਣੇਦਾਰ ਅਮਰੀਕ ਸਿੰਘ ਦੀ ਟੀਮ ਕਰਫਿਉ ਦੌਰਾਨ ਕਰਿਆਨੇ ਦੀ ਦੁਕਾਨ ਖੋਲ ਕੇ ਸੌਦਾ ਵੇਚ ਰਹੇ ਸੇਵਾ ਸਿੰਘ ਪੁੱਤਰ ਧਰਮ ਚੰਦ ਖਿਲਾਫ ਮਾਮਲਾ ਦਰਜ ਕੀਤਾ ਹੈ।

shivani attri

This news is Content Editor shivani attri