ਟਾਂਡਾ ''ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ

09/19/2020 11:42:40 AM

ਟਾਂਡਾ ਉੜਮੁੜ (ਪੰਡਿਤ, ਮੋਮੀ)— ਸਰਕਾਰੀ ਹਸਪਤਾਲ ਦੀਆਂ ਟੀਮਾਂ ਨੇ ਸ਼ੁੱਕਰਵਾਰ ਸੀ. ਐੱਚ. ਸੀ. ਟਾਂਡਾ ਅਤੇ ਖੋਖਰ ਲੈਦਰ ਫੈਕਟਰੀ 'ਚ ਕੋਰੋਨਾ ਦੇ ਟੈਸਟ ਕੀਤੇ ਹਨ, ਜਿਨ੍ਹਾਂ 'ਚੋਂ 3 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਅਸਤੀਫ਼ੇ ਤੋਂ ਬਾਅਦ ਬੋਲੇ ਹਰਸਿਮਰਤ ਬਾਦਲ, ਕਿਹਾ-ਸਰਕਾਰ ਨੂੰ ਮਨਾਉਣ 'ਚ ਰਹੀ ਅਸਫ਼ਲ

ਇਹ ਜਾਣਕਾਰੀ ਦਿੰਦੇ ਹੋਏ ਕੋਵਿਡ ਇੰਚਾਰਜ ਡਾ. ਕੇ. ਆਰ. ਬਾਲੀ ਨੇ ਦੱਸਿਆ ਕਿ ਐੱਸ. ਐੱਮ. ਓ. ਡਾ. ਪ੍ਰੀਤ ਮਹਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ. ਰਵੀ ਕੁਮਾਰ, ਗੁਰਜੀਤ ਸਿੰਘ, ਬਲਜੀਤ ਸਿੰਘ, ਅਮਨਦੀਪ ਕੌਰ, ਚਰਨਜੀਤ ਕੌਰ, ਨਵਦੀਪ ਕੌਰ ਅਤੇ ਐੱਸ. ਐੱਮ. ਭੱਟੀ ਨੇ 101 ਟੈਸਟ ਕੀਤੇ ਹਨ, ਜਿਨ੍ਹਾਂ 'ਚੋਂ ਧੁੱਗਾ ਕਲਾਂ ਅਤੇ ਭੋਗਪੁਰ ਦੇ ਇਕ ਪਿੰਡ ਨਾਲ ਸਬੰਧਤ 2 ਵਿਅਕਤੀ ਅਤੇ ਨੰਗਲ ਖੁੰਗਾ ਵਾਸੀ ਔਰਤ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਸੇ ਤਰ੍ਹਾਂ 17 ਸਤੰਬਰ ਦੇ ਟੈਸਟਾਂ 'ਚੋਂ ਨੈਨੋਵਾਲ ਵੈਦ ਵਾਸੀ ਇਕ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਤੋਂ ਜਾਣੂ ਵੀ ਕਰਵਾਇਆ ਗਿਆ।
ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਅਸਤੀਫ਼ਾ ਸਿਆਸੀ ਡਰਾਮਾ, ਬਿੱਲਾਂ ਖ਼ਿਲਾਫ਼ ਸੁਪਰੀਮ ਕੋਰਟ 'ਚ ਦੇਵਾਂਗੇ ਚੁਣੌਤੀ: ਰੰਧਾਵਾ

shivani attri

This news is Content Editor shivani attri