ਹੁਸ਼ਿਆਰਪੁਰ ਜ਼ਿਲ੍ਹੇ ''ਚ 42 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

Wednesday, Oct 28, 2020 - 11:06 AM (IST)

ਹੁਸ਼ਿਆਰਪੁਰ ਜ਼ਿਲ੍ਹੇ ''ਚ 42 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਆਏ ਸਾਹਮਣੇ

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਕੋਰੋਨਾ ਵਾਇਰਲ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਪ੍ਰਾਪਤ ਹੋਈ 1694 ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਪਾਜ਼ੇਟਿਵ ਮਰੀਜ਼ਾਂ ਦੇ 42 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6076 ਹੋ ਗਈ ਹੈ। ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1929 ਨਵੇਂ ਸੈਂਪਲ ਲੈਣ ਤੋਂ ਬਾਅਦ ਜ਼ਿਲ੍ਹੇ 'ਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1,50,625 ਹੋ ਗਈ ਹੈ।

ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,43,116 ਸੈਂਪਲ ਨੈਗੇਟਿਵ, ਜਦਕਿ 2511 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 132 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 242 ਹੈ। ਇਸ ਤੋਂ ਇਲਾਵਾ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 5627 ਹੈ।

ਇਹ ਵੀ ਪੜ੍ਹੋ : ਮਹਿੰਗੇ ਸ਼ੌਂਕਾਂ ਨੇ ਕਰਵਾਈ ਇਹ ਘਟੀਆ ਕਰਤੂਤ, ਪੁਲਸ ਅੜਿੱਕੇ ਆਉਣ 'ਤੇ ਖੁੱਲ੍ਹਿਆ ਭੇਤ

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਮੰਗਲਵਾਰ ਨੂੰ 42 ਪਾਜ਼ੇਟਿਵ ਕੇਸ ਆਏ ਹਨ, ਜਿਨ੍ਹਾਂ 'ਚ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ 11 ਕੇਸ, ਜਦਕਿ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਤੋਂ 31 ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਨਾਲ ਇਕ 74 ਸਾਲਾ ਵਿਅਕਤੀ ਵਾਸੀ ਦਿਹਾਣਾ ਦੀ ਮੌਤ ਪਟੇਲ ਹਸਪਤਾਲ, ਜਲੰਧਰ ਵਿਖੇ ਹੋ ਜਾਣ ਨਾਲ ਹੁਣ ਤੱਕ ਮੌਤਾਂ ਦੀ ਗਿਣਤੀ 207 ਹੋ ਗਈ ਹੈ।

ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਡੇਂਗੂ ਦੇ ਇਸ ਸੀਜ਼ਨ ਦੇ ਜ਼ਿਲ੍ਹੇ 'ਚ ਹੁਣ ਤੱਕ 196 ਕੇਸ ਰਿਪੋਰਟ ਹੋਏ ਹਨ, ਜਿਨ੍ਹਾਂ 'ਚੋਂ ਅੱਜ ਦੇ 7 ਕੇਸ ਪਾਜ਼ੇਟਿਵ ਹਨ, 3 ਅਰਬਨ ਏਰੀਏ ਨਾਲ ਅਤੇ 4 ਰੂਰਲ ਨਾਲ ਸਬੰਧਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅੰਦਰ ਅਤੇ ਆਸਪਾਸ ਪਾਣੀ ਨਾ ਇੱਕਤਰ ਹੋਣ ਦਿੱਤਾ ਜਾਵੇ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ:  ਪਤੀ-ਪਤਨੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਭੋਪਾਲ ਪੁਲਸ ਨੇ ਜਲੰਧਰ 'ਚੋਂ ਇੰਝ ਕੀਤਾ ਕਾਬੂ


author

shivani attri

Content Editor

Related News