ਹੁਸ਼ਿਆਰਪੁਰ ਜ਼ਿਲ੍ਹੇ ''ਚ 125 ਨਵੇਂ ਕੇਸ ਆਉਣ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 15219 ਹੋਈ, 6 ਮੌਤਾਂ

04/12/2021 11:10:21 AM

ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹੇ ਦੀ ਕੋਵਿਡ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 2186 ਸੈਂਪਲਾਂ ਦੀ ਰਿਪੋਰਟ ’ਚ 125 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ’ਚ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 15219 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਆਏ ਕੇਸਾਂ ’ਚ 20 ਹੁਸ਼ਿਆਰਪੁਰ ਸ਼ਹਿਰੀ ਅਤੇ 105 ਸੈਂਪਲ ਜ਼ਿਲ੍ਹੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਇਸ ਤੋਂ ਇਲਾਵਾ ਜ਼ਿਲ੍ਹੇ ’ਚ ਕੋਰੋਨਾ ਨਾਲ 6 ਮੌਤਾਂ ਹੋਈਆਂ ਹਨ, ਜਿਨ੍ਹਾਂ ’ਚ 42 ਸਾਲਾ ਵਿਅਕਤੀ ਵਾਸੀ ਦਸੂਹਾ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ, 72 ਸਾਲਾ ਵਿਅਕਤੀ ਵਾਸੀ ਖੇੜਾ ਦੀ ਮੌਤ ਸਿਵਲ ਹਸਪਾਤਲ ਹੁਸ਼ਿਆਰਪੁਰ ਵਿਚ, 58 ਸਾਲਾ ਔਰਤ ਵਾਸੀ ਹਰਿਆਣਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ, 58 ਸਾਲਾ ਵਿਅਕਤੀ ਵਾਸੀ ਢੋਲਵਾਹਾ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ, 65 ਸਾਲਾ ਔਰਤ ਵਾਸੀ ਮੰਡਭਡੇਰ ਹੁਸ਼ਿਆਰਪੁਰ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਅਤੇ 57 ਸਾਲਾ ਵਿਅਕਤੀ ਵਾਸੀ ਡਵਿੱਡਾ ਅਹਿਰਾਣਾ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋ ਗਈ। ਜਿਸਤੋਂ ਬਾਅਦ ਜ਼ਿਲੇ ’ਚ ਕੋਰੋਨਾ ਮ੍ਰਿਤਕਾਂ ਦੀ ਕੁੱਲ ਗਿਣਤੀ 633 ਹੋ ਗਈ ਹੈ।

ਇਹ ਵੀ ਪੜ੍ਹੋ : ਸੌਤਣ ਦੇ ਭਰਾਵਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਚਾਕੂ ਦੀ ਨੋਕ ’ਤੇ ਵਿਆਹੁਤਾ ਨਾਲ ਮਿਟਾਈ ਹਵਸ ਦੀ ਭੁੱਖ

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ’ਚ ਐਤਵਾਰ 1295 ਨਵੇਂ ਸੈਂਪਲ ਲਏ ਗਏ ਹਨ ਅਤੇ ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 408170 ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 391508 ਸੈਂਪਲ ਨੈਗੇਟਿਵ, 3066 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ 202 ਸੈਂਪਲ ਇਨਵੈਲਿਡ ਹਨ। ਇਸ ਤੋਂ ਇਲਾਵਾ ਐਕਟਿਵ ਕੇਸਾਂ ਦੀ ਗਿਣਤੀ 1207 ਹੈ ਜਦਕਿ 14585 ਮਰੀਜ਼ ਰਿਕਰਵਰ ਕਰ ਚੁੱਕੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਿਆ ਜਾਵੇ ਤਾਂ ਜੋ ਇਸ ਬੀਮਾਰੀ ਪ੍ਰਤੀ ਰੋਧਕ ਸ਼ਕਤੀ ਪੈਦਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ :  ਹੁਣ 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News