ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਪਾਜ਼ੇਟਿਵ 545 ਨਵੇਂ ਮਰੀਜ਼, ਹੁਣ ਤੱਕ 1013 ਮੌਤਾਂ

01/21/2022 2:14:42 PM

ਹੁਸ਼ਿਆਰਪੁਰ (ਘੁੰਮਣ)-ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 3116 ਸੈਂਪਲਾਂ ਦੀ ਰਿਪੋਰਟ ’ਚ ਕੋਵਿਡ-19 ਦੇ 545 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਅਤੇ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2964 ਨਵੇਂ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਨਾਲ ਕੋਈ ਮੌਤ ਨਹੀਂ ਹੋਈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਸਰਕਾਰ ਕੋਈ ਵੀ ਬਣੇ, ਤੁਸੀਂ ਤਿਆਰ ਰਹੋ ਨਵੇਂ ਬੋਝ ਝੱਲਣ ਲਈ

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲੇ ਦੇ ਸੈਂਪਲਾਂ ਵਿਚੋਂ 33,365 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2424 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 35,789 ਹੋ ਗਏ ਹਨ। ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 10,38,764 ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 10,01,268 ਸੈਂਪਲ ਨੈਗੇਟਿਵ ਹਨ। ਜਦਕਿ 5938 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1013 ਹੈ। ਇਸ ਤੋਂ ਇਲਾਵਾ ਐਕਟਿਵ ਕੇਸਾਂ ਦੀ ਗਿਣਤੀ 2857 ਹੈ ਅਤੇ 31,919 ਮਰੀਜ਼ ਰਿਕਵਰ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖ਼ਿਰ ਰਵਿਦਾਸੀਆ ਸਮਾਜ ’ਤੇ ਹੀ ਕਿਉਂ ਪਾਏ ਜਾ ਰਹੇ ਹਨ ਡੋਰੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri