ਹੁਸ਼ਿਆਰਪੁਰ ਜ਼ਿਲ੍ਹੇ ''ਚ ਮੁੜ ਵਧਣ ਲੱਗਾ ਕੋਰੋਨਾ, 1 ਦੀ ਮੌਤ, 36 ਦੀ ਰਿਪੋਰਟ ਆਈ ਪਾਜ਼ੇਟਿਵ

07/29/2022 7:05:57 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ 'ਚ ਮੁੜ ਕੋਰੋਨਾ ਦਾ ਕਹਿਰ ਵਧਣ ਲੱਗਾ ਹੈ। ਅੱਜ ਜ਼ਿਲ੍ਹੇ ਵਿਚ 36 ਕੋਰੋਨਾ ਦਾ ਨਵੇਂ ਮਰੀਜ਼ ਮਿਲਣ ਨਾਲ 1 ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 395 ਨਵੇਂ ਸੈਂਪਲ ਲੈਣ ਅਤੇ 562 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 36 ਨਵੇਂ ਪਾਜ਼ੇਟਿਵ ਕੇਸ ਆਏ ਹਨ ਅਤੇ 1 ਦੀ ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ 163 ਕੇਸ ਐਕਟਿਵ ਹਨ ਅਤੇ 29 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ: ਦਸੂਹਾ ਵਿਖੇ ਸਕੂਲ ਬੱਸ ਹਾਦਸੇ 'ਚ ਜਾਨ ਗਵਾਉਣ ਵਾਲੇ ਹਰਮਨ ਨੂੰ ਸਿਰ 'ਤੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ

ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੋਵਿਡ ਸੈਂਪਲਾਂ ਦੀ ਕੁੱਲ ਗਿਣਤੀ : 12,11,470
ਨੈਗੇਟਿਵ ਸੈਂਪਲਾਂ ਦੀ ਕੁੱਲ ਗਿਣਤੀ : 11,74,866
ਪਾਜ਼ੇਟਿਵ ਸੈਂਪਲਾਂ ਦੀ ਕੁੱਲ ਗਿਣਤੀ : 41,271
ਠੀਕ ਹੋਏ ਮਰੀਜ਼ਾ ਦੀ ਕੁੱਲ ਗਿਣਤੀ: 40,007
ਮੌਤਾਂ ਦੀ ਗਿਣਤੀ : 1101

ਇਹ ਵੀ ਪੜ੍ਹੋ:ਦਸੂਹਾ ਵਿਖੇ ਸਕੂਲ ਬੱਸ ਹਾਦਸੇ 'ਚ ਜ਼ਖ਼ਮੀ ਹੋਏ ਬੱਚਿਆਂ ਦਾ ਪੰਜਾਬ ਸਰਕਾਰ ਕਰਵਾਏਗੀ ਮੁਫ਼ਤ ਇਲਾਜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News