ਹੁਸ਼ਿਆਰਪੁਰ ਜ਼ਿਲ੍ਹੇ ''ਚ 37 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

08/01/2022 5:23:10 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ 37 ਕੋਰੋਨਾ ਦੇ ਨਵੇਂ ਕੇਸ ਮਿਲੇ ਹਨ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 617 ਨਵੇਂ ਸੈਂਪਲ ਲੈਣ ਅਤੇ 453 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 37 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 207 ਕੇਸ ਐਕਟਿਵ ਹਨ ਅਤੇ 09 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ CM ਮਾਨ ਤੇ ਧਾਲੀਵਾਲ ਨੂੰ ਚੈਲੰਜ, ਜਾਣੋ ਪੂਰਾ ਮਾਮਲਾ

ਜਾਣੋ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾਂ ਦੀ ਕੁੱਲ ਗਿਣਤੀ : 1212625

ਜ਼ਿਲ੍ਹੇ'ਚ ਨੈਗਟਿਵ ਸੈਂਪਲਾਂ ਦੀ ਕੁੱਲ ਗਿਣਤੀ: 1175970

ਜ਼ਿਲ੍ਹੇ'ਚ ਪਾਜ਼ੇਟਿਵ ਸੈਂਪਲਾਂ ਦੀ ਕੁੱਲ ਗਿਣਤੀ: 41367

ਜ਼ਿਲ੍ਹੇ 'ਚ ਠੀਕ ਹੋਏ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ: 40058

ਜ਼ਿਲ੍ਹੇ 'ਚ ਕੋਵਿਡ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ: 1102

ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਟਿੰਕੂ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਸ਼ੂਟਰ ਜੀਤਾ ਨੇ ਕੀਤੇ ਵੱਡੇ ਖ਼ੁਲਾਸੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News