ਹੁਸ਼ਿਆਰਪੁਰ ਜ਼ਿਲ੍ਹੇ ''ਚ 56 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਇਕ ਦੀ ਮੌਤ

08/03/2022 6:47:37 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ 56 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ ਹੈ ਜਦਕਿ ਇਕ ਮਰੀਜ਼ ਦੀ ਮੌਤ ਵੀ ਹੋਈ ਹੈ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ  ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 413 ਨਵੇਂ ਸੈਂਪਲ ਲੈਣ ਅਤੇ 609 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 56 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 212 ਕੇਸ ਐਕਟਿਵ ਹਨ ਅਤੇ 156 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ: ਮਹੀਨੇ ਦੀ ਖ਼ਪਤ ਨੂੰ ਦਿਨਾਂ ਨਾਲ ਵੰਡ ਕੇ ਲਾਗੂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ ਵਾਲੀ ਸਕੀਮ, ਜਾਣੋ ਕਿਉਂ

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ  

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1213733

ਜ਼ਿਲ੍ਹੇ'ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1176835

ਜ਼ਿਲ੍ਹੇ'ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 41446

ਜ਼ਿਲ੍ਹੇ'ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 40131

ਜ਼ਿਲ੍ਹੇ'ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1103

ਇਹ ਵੀ ਪੜ੍ਹੋ: ਅਨੋਖਾ ਪਿਆਰ! ਵਿਆਹ ਕਰਵਾਉਣ ਲਈ ਜਲੰਧਰ ਦਾ ਸ਼ੁਭਮ ਬਣਿਆ 'ਜੀਆ', ਹੁਣ ਪਈ ਰਿਸ਼ਤੇ 'ਚ ਤਰੇੜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Anuradha

This news is Content Editor Anuradha