ਹੁਸ਼ਿਆਰਪੁਰ ਜ਼ਿਲ੍ਹੇ ''ਚ 43 ਮਰੀਜ਼ਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਇਕ ਦੀ ਮੌਤ

08/07/2022 4:08:05 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੋਰੋਨਾ ਦੇ ਅੱਜ 43 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ ਇਕ ਮਰੀਜ਼ ਦੀ ਵੀ ਮੌਤ ਹੋਈ ਹੈ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 82 ਨਵੇਂ ਸੈਂਪਲ ਲੈਣ ਅਤੇ 388 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 43 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 222 ਕੇਸ ਐਕਟਿਵ ਹਨ ਅਤੇ 10 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ: ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਲੈ ਕੇ ਬੋਲੇ ਪੰਜਾਬ ਦੇ DGP ਗੌਰਵ ਯਾਦਵ, ਦਿੱਤਾ ਇਹ ਬਿਆਨ

ਜਾਣੋ ਕੀ ਹੈ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ 

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1216059

ਜ਼ਿਲ੍ਹੇ 'ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1179158

ਜ਼ਿਲ੍ਹੇ 'ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 41601

ਜ਼ਿਲ੍ਹੇ 'ਚ ਠੀਕ ਹੋਏ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ: 40274

ਜ਼ਿਲ੍ਹੇ 'ਚ ਕੋਵਿਡ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ: 1105

ਇਹ ਵੀ ਪੜ੍ਹੋ: ਜਲੰਧਰ: ਮੋਬਾਇਲ ਐਪ ’ਤੇ ਹੋਈ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਵਿਆਹ ਰਚਾ ਸਾਜ਼ਿਸ਼ ਤਹਿਤ ਕਰਵਾ ਦਿੱਤਾ ਗਰਭਪਾਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri