ਹੁਸ਼ਿਆਰਪੁਰ ਜ਼ਿਲ੍ਹੇ ''ਚ 18 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
08/22/2022 6:23:33 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ 'ਚ ਅੱਜ 18 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 539 ਨਵੇਂ ਸੈਂਪਲ ਲੈਣ ਅਤੇ 431 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 18 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 106 ਕੇਸ ਐਕਟਿਵ ਹਨ ਅਤੇ 218 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਸ਼ਖ਼ਸ ਦੀ ਮੂਸੇਵਾਲਾ ਨੂੰ ਅਨੋਖੀ ਸ਼ਰਧਾਂਜਲੀ, ਐਂਬੂਲੈਂਸ ’ਤੇ ਤਸਵੀਰਾਂ ਲਗਾ ਮਰੀਜ਼ਾਂ ਨੂੰ ਦਿੱਤੀ ਇਹ ਸਹੂਲਤ
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1220469
ਜ਼ਿਲ੍ਹੇ 'ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1185691
ਜ਼ਿਲ੍ਹੇ 'ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42201
ਜ਼ਿਲ੍ਹੇ 'ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40682
ਜ਼ਿਲ੍ਹੇ'ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1412
ਇਹ ਵੀ ਪੜ੍ਹੋ: ਜਲੰਧਰ ਦੇ ਸਿਵਲ ਹਸਪਤਾਲ ਦਾ ਬੇਦਰਦ ਸਟਾਫ਼! 4 ਘੰਟੇ ਦਰਦ ਨਾਲ ਕਰਲਾਉਂਦੀ ਰਹੀ ਔਰਤ, ਗੇਟ 'ਤੇ ਦਿੱਤਾ ਬੱਚੇ ਨੂੰ ਜਨਮ