ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦੇ 7 ਨਵੇਂ ਪਾਜ਼ੇਟਿਵ ਮਰੀਜ਼ ਆਏ
09/02/2022 6:03:02 PM

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 7 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 452 ਨਵੇਂ ਸੈਂਪਲ ਲੈਣ ਅਤੇ 394 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 07 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 58 ਕੇਸ ਐਕਟਿਵ ਹਨ ਅਤੇ 308 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ 'ਤੇ 58 ਸਾਲਾ ਬਲਰਾਜ ਸਿੰਘ ਨੇ ਚਮਕਾਇਆ ਹੁਸ਼ਿਆਰਪੁਰ ਦਾ ਨਾਂ, ਸਾਈਕਲਿਸਟ 'ਚ ਜਿੱਤਿਆ ਮੈਡਲ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ:1227974
ਜ਼ਿਲ੍ਹੇ 'ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ:1190083
ਜ਼ਿਲ੍ਹੇ 'ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42331
ਜ਼ਿਲ੍ਹੇ 'ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 40857
ਜ਼ਿਲ੍ਹੇ 'ਚ ਕੋਵਿਡ ਨਾਲ ਹੋਈਆਂ ਕੁੱਲ ਮੌਤਾਂ: 1416
ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਅਨੁਰੂਪ ਵਿਵਹਾਰ ਦੀ ਪਾਲਣਾ ਕਰਨਾ (ਮੂੰਹ ਅਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰਰੇਜ਼ ਅਤੇ ਦੋ-ਗਜ਼ ਦੀ ਦੂਰੀ ਬਣਾ ਕੇ ਰੱਖੋ) 12 ਸਾਲ ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਵਿਡ ਦੇ ਦੋ ਟੀਕੇ ਅਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ। ਤੀਸਰੀ ਡੋਜ਼ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ਼ 30 ਸੰਤਬਰ ਤੱਕ ਹੀ ਮੁਫ਼ਤ ਲਗਾਈ ਜਾਵੇਗੀ। ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਜਲਦ ਤੋਂ ਜਲਦ ਲਗਵਾਓ।
ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ ਨਗਰ ਕੀਰਤਨ