ਹੁਸ਼ਿਆਰਪੁਰ ਵਿਖੇ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ

Monday, Sep 05, 2022 - 11:11 AM (IST)

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਵਿਖੇ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 56 ਨਵੇਂ ਸੈਂਪਲ ਲੈਣ ਅਤੇ 508 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 05 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 47 ਕੇਸ ਐਕਟਿਵ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਲੱਗਣਗੇ ਸਮਾਰਟ ਬਿਜਲੀ ਮੀਟਰ, ਸਰਕਾਰੀ ਦਫ਼ਤਰਾਂ ਤੇ ਮੁਲਾਜ਼ਮਾਂ ਦੇ ਘਰਾਂ ਤੋਂ ਹੋਵੇਗੀ ਸ਼ੁਰੂੂਆਤ

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ: 1228730

ਜ਼ਿਲ੍ਹੇ 'ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1191136

ਜ਼ਿਲ੍ਹੇ 'ਚ ਪਾਜ਼ੇਟਿਵ  ਸੈਂਪਲਾ ਦੀ ਕੁੱਲ ਗਿਣਤੀ: 42343

ਜ਼ਿਲ੍ਹੇ 'ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 40880

ਜ਼ਿਲ੍ਹੇ 'ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1416

ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਕੋਵਿਡ ਅਨੁਰੂਪ ਵਿਵਹਾਰ ਦੀ ਪਾਲਣਾ ਕਰਨਾ (ਮੂੰਹ ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰਰੇਜ਼ ਅਤੇ ਦੋ-ਗਜ਼ ਦੀ ਦੂਰੀ ਬਣਾ ਕੇ ਰੱਖੋ)  12 ਸਾਲ ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਵਿਡ ਦੇ ਦੋ ਟੀਕੇ ਅਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ। ਤੀਸਰੀ ਡੋਜ਼ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ਼ 30 ਸੰਤਬਰ ਤੱਕ ਹੀ ਮੁਫ਼ਤ ਲਗਾਈ ਜਾਵੇਗੀ। ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਜਲਦ ਤੋਂ ਜਲਦ ਲਗਵਾਓ। 

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਆਇਆ ਨਵਾਂ ਮੋੜ, ਕਬੱਡੀ ਫੈੱਡਰੇਸ਼ਨਾਂ ਦੇ ਮਾਲਕ ਨਾਮਜ਼ਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News