ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਨਾਲ 2 ਮੌਤਾਂ, 508 ਨਵੇਂ ਪਾਜ਼ੇਟਿਵ ਮਰੀਜ਼
Wednesday, Jan 19, 2022 - 12:17 PM (IST)
ਹੁਸ਼ਿਆਰਪੁਰ (ਘੁੰਮਣ)- ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਮੰਗਲਵਾਰ ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 2753 ਸੈਂਪਲਾਂ ਦੀ ਰਿਪੋਰਟ ’ਚ ਕੋਵਿਡ-19 ਦੇ 508 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਅਤੇ ਕੋਰੋਨਾ ਵਾਇਰਸ ਨਾਲ 2 ਮੌਤਾਂ ਜਿਨ੍ਹਾਂ ’ਚ 55 ਸਾਲਾ ਔਰਤ ਬਲਾਕ ਹਾਰਟਾ ਬਡਲਾ ਦੀ ਮੌਤ ਘਰ ਵਿਚ ਹੀ ਅਤੇ ਇਕ 66 ਸਾਲਾ ਵਿਅਕਤੀ ਬਲਾਕ ਚੱਕੋਵਾਲ ਦੀ ਮੌਤ ਆਈ. ਵੀ. ਵਾਈ. ਹਸਪਤਾਲ ਹੁਸ਼ਿਆਰਪੁਰ ਵਿਖੇ ਹੋ ਗਈ, ਜਿਸ ਤੋਂ ਬਾਅਦ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 1012 ਹੋ ਗਈ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਨੂੰ CM ਚਿਹਰਾ ਐਲਾਨਣ 'ਤੇ ਬੋਲੇ ਰੰਧਾਵਾ, 'ਮਾਨ ਨਹੀਂ ਹਨ ਗੰਭੀਰ ਸ਼ਖ਼ਸੀਅਤ'
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2881 ਨਵੇਂ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ’ਚੋਂ 32,202 ਹੈ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ 2399 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁਲ ਪਾਜ਼ੇਟਿਵ ਕੇਸ 34,601 ਹੋ ਗਏ ਹਨ। ਜ਼ਿਲੇ ਵਿਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 10,32,702 ਹੈ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 9,96,336 ਸੈਂਪਲ ਨੈਗੇਟਿਵ ਹਨ। ਜਦਕਿ 5971 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2412 ਹੈ। ਜਦਕਿ 31,177 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਠੰਡ ਤੋਂ ਬਚਾਉਣ ਲਈ ਬਾਲੀ ਅੱਗ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਡੇਢ ਸਾਲਾ ਬੱਚੇ ਦੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ