ਕੋਵਿਡ-19 ਸਬੰਧੀ ਕੈਪਟਨ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕਮਿਸ਼ਨਰੇਟ ਪੁਲਸ ਤਿਆਰ

02/24/2021 10:34:16 AM

ਜਲੰਧਰ (ਸੁਧੀਰ)– ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਹਿਰ ਵਾਸੀਆਂ ਨੂੰ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕਮਿਸ਼ਨਰੇਟ ਪੁਲਸ ਪੂਰੀ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ : ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਰਾਹਤ, ਜਲੰਧਰ ਸਿਟੀ ਤੋਂ ਜਾਵੇਗੀ ਹਫ਼ਤਾਵਾਰੀ ਟਰੇਨ

ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਕੋਵਿਡ ਦੇ ਮਾਮਲਿਆਂ ’ਚ ਇਕ ਵਾਰ ਫਿਰ ਵਾਧਾ ਹੋਣ ਕਾਰਨ ਲੋਕਾਂ ਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਕੋਵਿਡ ਪ੍ਰੋਟੋਕਾਲਜ਼ ਲਾਗੂ ਕਰਵਾਉਣ ਲਈ ਕਮਿਸ਼ਨਰੇਟ ਪੁਲਸ ਵੱਲੋਂ ਆਪਣਾ ਫਰਜ਼ ਨਿਭਾਇਆ ਜਾਵੇਗਾ। ਇਸ ਦੇ ਬਾਵਜੂਦ ਕੋਰੋਨਾ ਦੀ ਜੰਗ ਜਿੱਤਣ ਲਈ ਲੋਕਾਂ ਨੂੰ ਵੀ ਖੁਦ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਭਾਵੇਂ ਕੋਰੋਨਾ ਵੈਕਸੀਨ ਆ ਗਈ ਹੈ ਪਰ ਇਸ ਦੀ ਦੂਜੀ ਡੋਜ਼ ਅਜੇ ਲੱਗਣੀ ਪੈਂਡਿੰਗ ਹੈ ਅਤੇ ਵੈਕਸੀਨੇਸ਼ਨ ਦਾ ਮਤਲਬ ਇਹ ਨਹੀਂ ਹੈ ਕਿ ਕੋਰੋਨਾ ਖਤਮ ਹੋ ਚੁੱਕਾ ਹੈ।\

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਭੁੱਲਰ ਨੇ ਕਿਹਾ ਕਿ ਘਰ ਵਿਚੋਂ ਬਾਹਰ ਨਿਕਲਣ ਸਮੇਂ ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਤੋਂ ਇਲਾਵਾ ਖੁਦ ਨੂੰ ਸੈਨੇਟਾਈਜ਼ ਕਰਨਾ ਨਾ ਭੁੱਲਣ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਵਿਚ ਕਿਸੇ ਵੀ ਸਮਾਰੋਹ ਵਿਚ ਕੋਰੋਨਾ ਕਾਰਣ ਗੈਦਰਿੰਗ ਹਟਾ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਹਿਰ ਵਿਚ ਨਾਕਾਬੰਦੀ ਕਰਨ ਅਤੇ ਲੋਕਾਂ ਕੋਲੋਂ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।


shivani attri

Content Editor

Related News