ਕੋਰੋਨਾ ਕਾਰਨ ਵਿਦੇਸ਼ਾਂ ''ਚ ਬਣੇ ਹਾਲਾਤ ਤੋਂ ਲੋਕ ਲੈਣ ਸਬਕ: ਭੁੱਲਰ

04/07/2020 10:03:50 AM

ਜਲੰਧਰ (ਸੁਧੀਰ)— ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਕਰਫਿਊ ਦੌਰਾਨ ਬੀਤੀ ਸ਼ਾਮ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਦੌਰਾ ਕਰਕੇ ਸ਼ਹਿਰ ਦਾ ਜਾਇਜ਼ਾ ਲਿਆ। ਸੀ. ਪੀ. ਭੁੱਲਰ ਨੇ ਦੱਸਿਆ ਕਿ ਕੋਰੋਨਾ ਕਾਰਨ ਪੂਰੀ ਦੁਨੀਆ 'ਚ ਹਾਹਾਕਾਰ ਮਚੀ ਹੋਈ ਹੈ। ਹਜ਼ਾਰਾਂ ਲੋਕ ਮੌਤ ਦਾ ਸ਼ਿਕਾਰ ਬਣ ਚੁੱਕੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਬਕ ਲੈ ਕੇ ਇਸ ਬੀਮਾਰੀ ਤੋਂ ਬਚਣ ਲਈ ਪਰਿਵਾਰਕ ਮੈਂਬਰਾਂ ਨਾਲ ਆਪਣੇ ਘਰ 'ਚ ਬੈਠਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਬੀਮਾਰੀ ਦਾ ਇਕ ਹੀ ਬਚਾਅ ਹੈ ਸੋਸ਼ਲ ਡਿਸਟੈਂਸ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ

PunjabKesari
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਕਮਿਸ਼ਨਰੇਟ ਪੁਲਸ ਨੇ ਕਰਫਿਊ ਦੀ ਉਲੰਘਣਾ ਦੇ 155 ਮਾਮਲੇ ਦਰਜ ਕਰ 212 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 257 ਵਾਹਨਾਂ ਨੂੰ ਥਾਣੇ 'ਚ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਸ ਦੀ ਸਖ਼ਤੀ ਜਾਰੀ ਰਹੇਗੀ। ਇਸ ਮੌਕੇ ਡੀ. ਸੀ. ਪੀ. ਨਰੇਸ਼ ਡੋਗਰਾ, ਡੀ. ਸੀ. ਪੀ. ਅਮਰੀਕ ਸਿੰਘ ਪਵਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ


shivani attri

Content Editor

Related News