ਕੋਰੋਨਾ ਦਾ ਖੌਫ: ਦੂਜੀਆਂ ਬੀਮਾਰੀਆਂ ਦਾ ਇਲਾਜ ਕਰਨ ਤੋਂ ਭੱਜ ਰਹੇ ਨੇ ਪ੍ਰਾਈਵੇਟ ਹਸਪਤਾਲ ਵਾਲੇ : ਮੰਨਣ

04/11/2020 5:16:20 PM

ਜਲੰਧਰ (ਚਾਵਲਾ)— ਕੋਰੋਨਾ ਵਾਇਰਸ ਦੀ ਫੈਲੀ ਮਹਾਮਾਰੀ ਦੌਰਾਨ ਅੱਜ ਕਿਸੇ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ ਹੁੰਦੀ ਹੈ ਤਾਂ ਪ੍ਰਾਈਵੇਟ ਹਸਪਤਾਲਾਂ 'ਚ ਉਸ ਨੂੰ ਕੋਰੋਨਾ ਵਾਇਰਸ ਨਾਲ ਜੋੜਿਆ ਜਾ ਰਿਹਾ ਹੈ ਅਤੇ ਮਰੀਜ਼ ਦਾ ਇਲਾਜ ਕਰਨ ਤੋਂ ਸਾਫ ਇਨਕਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਰੋਸ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਸਹੁਰਾ ਸਾਹਿਬ ਗਿਆਨੀ ਜੋਗਿੰਦਰ ਸਿੰਘ (92) ਦੇ ਸੈੱਲ ਘਟਣ ਨਾਲ ਤਬੀਅਤ ਖ਼ਰਾਬ ਹੋ ਗਈ ਸੀ। ਉਨ੍ਹਾਂ ਨੂੰ ਪਰਿਵਾਰ ਵੱਲੋਂ ਚੈੱਕਅਪ ਲਈ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: ਨਾ ਕਰਫਿਊ ਤੇ ਨਾ ਕੀਤਾ ਪੁਲਸ ਦਾ ਲਿਹਾਜ਼, ਸ਼ਰੇਆਮ ਚਾੜ੍ਹ 'ਤਾ ਔਰਤ ਦਾ ਕੁਟਾਪਾ (ਵੀਡੀਓ)

ਉਥੇ ਡਾਕਟਰਾਂ ਨੇ ਗਿਆਨੀ ਜੋਗਿੰਦਰ ਸਿੰਘ ਦਾ ਇਲਾਜ ਕਰਨਾ ਵਾਜਿਬ ਨਹੀਂ ਸਮਝਿਆ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਨਾਲ ਜੋੜ ਕੇ ਸਿਵਲ ਹਸਪਤਾਲ ਜਾ ਕੇ ਚੈੱਕਅਪ ਕਰਵਾਉਣ ਲਈ ਭੇਜ ਦਿੱਤਾ। ਉਥੇ ਉਨ੍ਹਾਂ ਨੂੰ ਚੈੱਕਅਪ ਕਰਨ ਲਈ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰ ਕੇ ਉਨ੍ਹਾਂ ਦਾ ਕੋਈ ਇਲਾਜ ਨਹੀਂ ਕੀਤਾ ਗਿਆ। ਤੀਸਰੇ ਦਿਨ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਅਤੇ ਗਿਆਨੀ ਜੀ ਦੀ ਅਸਲ ਤਕਲੀਫ ਦਾ ਕੋਈ ਇਲਾਜ ਕਰਨ ਦੀ ਕਿਸੇ ਵੀ ਡਾਕਟਰ ਨੇ ਜ਼ਰੂਰਤ ਨਹੀਂ ਸਮਝੀ, ਜਿਸ ਕਾਰਣ ਉਨ੍ਹਾਂ ਦੀ ਮੌਤ ਹੋ ਗਈ। ਪਰਿਵਾਰ ਨੂੰ ਤਿੰਨ ਦਿਨ ਖਰਾਬ ਕਰਨ ਉਪਰੰਤ ਮ੍ਰਿਤਕ ਦੇਹ ਦੇ ਕੇ ਘਰ ਭੇਜ ਦਿੱਤਾ ਗਿਆ।

ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਬਹੁਤ ਦੁਖੀ ਮਨ ਨਾਲ ਪੰਜਾਬ ਸਰਕਾਰ ਅਤੇ ਜਲੰਧਰ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਡਰ ਕਾਰਨ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵਲੋਂ ਕਿਸੇ ਵੀ ਮਰੀਜ਼ ਦਾ ਇਲਾਜ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਰੋਜ਼ਾਨਾ ਲੱਖਾਂ ਰੁਪਏ ਦੇ ਬਿੱਲ ਬਣਾਉਣ ਵਾਲੇ ਕੁਝ ਡਾਕਟਰਾਂ ਨੇ ਮਨੁੱਖ ਦੀ ਬੀਮਾਰੀ ਨੂੰ ਧੰਦਾ ਬਣਾ ਲਿਆ ਹੈ। ਅੱਜ ਮਨੁੱਖਤਾ ਨੂੰ ਲੋੜ ਪਈ ਹੈ ਤਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਮਨੁੱਖਤਾ ਦੀ ਸੇਵਾ ਕਰਨ ਦੀ ਬਜਾਏ ਇਨਸਾਨੀਅਤ ਨੂੰ ਹੀ ਭੁਲਾ ਦਿੱਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ
 

ਜਥੇਦਾਰ ਮੰਨਣ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਸਾਡੇ ਪਰਿਵਾਰ ਨੂੰ ਸਮਾਜ ਸਾਹਮਣੇ ਕੋਰੋਨਾ ਵਾਇਰਸ ਨਾਲ ਜੋੜ ਕੇ ਪ੍ਰਚਾਰਿਆ ਗਿਆ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਸੀ। ਅਜਿਹੀਆਂ ਗਲਤ ਅਫਵਾਹਾਂ ਤੋਂ ਬਚਣ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਸ਼ਬਦਾਂ ਵਿਚ ਮੰਗ ਕਰਦਿਆਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਮਰੀਜ਼ ਦੀ ਹਰ ਬੀਮਾਰੀ ਨੂੰ ਕੋਰੋਨਾ ਵਾਇਰਸ ਨਾਲ ਜੋੜ ਕੇ ਨਾ ਵੇਖਿਆ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਅੰਦਰ ਹੀ ਕੋਰੋਨਾ ਵਾਇਰਸ ਦਾ ਚੈੱਕਅਪ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਮਨੁੱਖਤਾ ਦੀ ਸੇਵਾ ਨੂੰ ਨਿਭਾਉਂਦੇ ਹੋਏ ਹਰ ਵਿਅਕਤੀ ਨੂੰ ਅਣਿਆਈ ਮੌਤ ਦੇ ਮੂੰਹ ਵਿਚ ਜਾਣ ਤੋਂ ਬਚਾਇਆ ਜਾਵੇ।
ਇਹ ਵੀ ਪੜ੍ਹੋ: ਵਿਆਹ ਦੇ ਚਾਅ ਰਹਿ ਗਏ ਅਧੂਰੇ, ਮੰਗਣੀ ਦੇ 10 ਦਿਨਾਂ ਬਾਅਦ ਕੁੜੀ ਨੇ ਲਾਇਆ ਮੌਤ ਨੂੰ ਗਲੇ


shivani attri

Content Editor

Related News