ਸਬ ਰਜਿਸਟਰਾਰ ਦਫਤਰ ਅਤੇ ਤਹਿਸੀਲ ਵਿਚ 50 ਦਿਨਾਂ ਬਾਅਦ ਪਰਤੀ ਰੌਣਕ

05/12/2020 12:01:27 PM

ਜਲੰਧਰ (ਚੋਪੜਾ)— ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਲੈ ਕੇ ਪੰਜਾਬ ਵਿਚ ਲੱਗੇ ਕਰਫਿਊ ਦੇ 50 ਦਿਨਾਂ ਬਾਅਦ ਸੋਮਵਾਰ ਪ੍ਰਸ਼ਾਸਨਕ ਕੰਪਲੈਕਸ 'ਚ ਸਬ-ਰਜਿਸਟਰਾਰ ਦਫਤਰਾਂ ਦਫਤਰ ਅਤੇ ਤਹਿਸੀਲ 'ਚ ਦੋਬਾਰਾ ਰੌਣਕ ਦੇਖਣ ਨੂੰ ਮਿਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਹਾਲਾਤ ਨੂੰ ਦੇਖਦੇ ਹੋਏ ਦਿੱਤੇ ਗਏ ਨਿਰਦੇਸ਼ਾਂ ਦੇ ਤਹਿਤ ਸੋਮਵਾਰ ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਜ਼ਮੀਨਾਂ ਦੀ ਰਜਿਸਟਰੀ ਕਰਨ ਦੇ ਕੰਮ ਨੂੰ ਮਨਜੂਰੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਗਾਈਡ ਲਾਈਨਾਂ ਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।

ਸਵੇਰੇ ਰਜਿਸਟਰਾਰ-1 ਮਨਿੰਦਰ ਸਿੰਘ ਸਿੱਧੂ ਨੇ ਆਪਣੇ ਦਫਤਰ ਵਿੱਚ 15 ਲੋਕਾਂ ਦੇ ਰਜਿਸਟਰੀਆਂ ਸਬੰਧੀ ਆਪਣੇ ਦਸਤਾਵੇਜ਼ ਮਨਜ਼ੂਰ ਕੀਤੇ ਉੱਥੇ ਹੀ ਸਬ ਰਜਿਸਟਰਾਰ-2 ਲਖਵਿੰਦਰ ਪਾਲ ਸਿੰਘ ਗਿੱਲ ਨੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੀਆਂ 9 ਰਜਿਸਟਰੀਆਂ ਨੂੰ ਮਨਜ਼ੂਰੀ ਦਿੱਤੀ। ਮਨਿੰਦਰ ਸਿੰਘ ਸਿੱਧੂ ਅਤੇ ਲਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਰਜਿਸਟਰੀ ਕਰਵਾਉਣ ਦੌਰਾਨ ਬਾਇਓਮੈਟ੍ਰਿਕ ਹਾਜ਼ਰੀ 'ਤੇ ਪਾਬੰਦੀ ਲੱਗੀ ਹੋਈ ਹੈ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਜੋ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਉਨ੍ਹਾਂ ਦੀ ਹਰ ਹਾਲਤ ਵਿਚ ਪਾਲਣਾ ਹੋਵੇਗੀ ਕੋਰੋਨਾ ਵਾਇਰਸ ਮਹਾਮਾਰੀ ਨੂੰ ਫੈਲਾਉਣ ਤੋਂ ਰੋਕਣ ਲਈ ਹਰੇਕ ਵਿਅਕਤੀ ਨੂੰ ਮਾਸਕ ਪਾ ਕੇ ਆਉਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਅਤੇ ਸੋਸ਼ਲ ਡਿਸਟੈਂਸ ਨੂੰ ਮੈਨਟੇਨ ਰੱਖਣਾ ਯਕੀਨੀ ਬਣਾਇਆ ਗਿਆ ਹੈ। ਇਸ ਦੌਰਾਨ ਵਿਧਾਇਕ ਰਜਿੰਦਰ ਬੇਰੀ ਨੇ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ।

shivani attri

This news is Content Editor shivani attri