ਕਮਿਸ਼ਨਰੇਟ ਪੁਲਸ ਨੇ ਸ਼ਰਾਬ ਸਮੱਗਲਰਾਂ ਨੂੰ ਨੱਥ ਪਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ

05/21/2020 11:32:23 AM

ਜਲੰਧਰ (ਸੁਧੀਰ)— ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ 'ਚ ਨਸ਼ਾ ਅਤੇ ਸ਼ਰਾਬ ਸਮੱਗਲਰਾਂ 'ਤੇ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ ਸ਼ਹਿਰ 'ਚ ਨਸ਼ਾ ਮਾਫੀਆ ਅਤੇ ਸ਼ਰਾਬ ਸਮੱਗਲਰਾਂ ਦੇ ਖਾਤਮੇ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਲਾਕ ਡਾਊਨ ਅਤੇ ਕਰਫਿਊ ਦੌਰਾਨ ਕਮਿਸ਼ਨਰੇਟ ਪੁਲਸ ਸ਼ਹਿਰ ਦੇ ਚੌਕਾਂ 'ਤੇ ਚੌਕਸੀ ਨਾਲ ਆਪਣੀ ਡਿਊਟੀ ਕਰ ਰਹੀ ਸੀ ਪਰ ਇਸ ਦੇ ਨਾਲ ਹੀ ਪੁਲਸ ਨੇ ਨਾਜਾਇਜ਼ ਸ਼ਰਾਬ ਦੀ ਸਮਗਲਿੰਗ ਕਰਨ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ । ਉਨ੍ਹਾਂ ਦੱਸਿਆ ਕਿ ਸ਼ਹਿਰ 'ਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੂੰ ਸ਼ਰਾਬ ਸਮੱਗਲਰਾਂ 'ਤੇ ਕਾਬੂ ਪਾਉਣ ਦੀ ਜ਼ਿੰਮੇਵਾਰੀ ਸੌਂਪੀ। ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੇ ਸੀ.ਪੀ. ਦੀਆਂ ਹਦਾਇਤਾਂ 'ਤੇ ਪਹਿਲਾਂ ਥਾਣਾ ਇੰਚਾਰਜਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ: ਬੁਲੇਟ 'ਤੇ ਵਿਆਹ ਕੇ ਲਿਆਇਆ ਲਾੜੀ, ਪੁਲਸ ਨੇ ਇੰਝ ਕੀਤਾ ਸੁਆਗਤ

ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੁਲਸ ਨੇ ਜ਼ੋਨ-2 ਦੇ ਇਲਾਕਿਆਂ ਵਿਚ 2 ਹਫਤਿਆਂ 'ਚ 55 ਦੇ ਲਗਭਗ ਸ਼ਰਾਬ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਜ਼ਬਤ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਦੀ ਸਖਤੀ ਨੂੰ ਵੇਖਦਿਆਂ ਕਈ ਵੱਡੇ ਮਗਰਮੱਛ ਬਚ ਨਿਕਲੇ ਹਨ, ਪੁਲਸ ਉਨ੍ਹਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ । ਉਨ੍ਹਾਂ ਨੇ ਸ਼ਹਿਰ ਦੇ ਕਈ ਬੰਦ ਪੈਲੇਸਾਂ, ਖੰਡਹਰ ਹੋਈਆਂ ਇਮਾਰਤਾਂ ਦੇ ਨਾਲ ਕਈ ਨਾਜ਼ੁਕ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਥੋਂ ਤਲਾਸ਼ੀ ਦੌਰਾਨ ਪੁਲਸ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ 'ਤੇ ਪਹਿਲਾਂ 2 ਤੋਂ ਵੱਧ ਕੇਸ ਦਰਜ ਹਨ, ਉਨ੍ਹਾਂ ਨੂੰ 110 ਦੇ ਕਲੰਦਰੇ ਵਿਚ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ ।
ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਦਾ ਫਿਰ ਤੋਂ ਸਰਕਾਰ 'ਤੇ ਹਮਲਾ, 3 ਸਾਲਾਂ 'ਚ 2700 ਕਰੋੜ ਦਾ ਹੋਇਆ ਨੁਕਸਾਨ

ਦੋਪਹੀਆ ਵਾਹਨ 'ਤੇ 1 ਅਤੇ ਕਾਰ ਵਿਚ 3 ਵਿਅਕਤੀ ਕਰ ਸਕਦੇ ਸਫਰ ਸੀ. ਪੀ. ਭੁੱਲਰ ਅਤੇ ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਲਗਾਤਾਰ ਲਾਕਡਾਊਨ ਦੌਰਾਨ ਸਖਤੀ ਕਰ ਰਹੀ ਹੈ । ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਪੁਲਸ ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਸ ਸ਼ਿਕੰਜਾ ਕਸ ਰਹੀ ਹੈ । ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਦੋਪਹੀਆ ਵਾਹਨਾਂ 'ਤੇ ਸਿਰਫ 1 ਅਤੇ ਕਾਰ ਵਿਚ ਸੋਸ਼ਲ ਡਿਸਟੈਂਸ ਕਾਰਨ 3 ਲੋਕਾਂ ਨੂੰ ਜਾਣ ਦੀ ਇਜ਼ਾਜਤ ਹੈ। ਜਦਕਿ ਐਮਰਜੰਸੀ ਕੇਸ ਅਤੇ ਕਿਸੇ ਬਜ਼ੁਰਗ ਨੂੰ ਲੈ ਜਾਣ 'ਤੇ ਰਾਹਤ ਮਿਲੇਗੀ ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਵੈਕਸੀਨ ਦੇ ਇਸ ਮਹੀਨੇ ਤੱਕ ਸਾਹਮਣੇ ਆਉਣ ਦੇ ਆਸਾਰ


shivani attri

Content Editor

Related News