ਕਰਫਿਊ ''ਚ ਪੁਲਸ ਕਮਿਸ਼ਨਰ ਨੇ 34 ਹਜ਼ਾਰ ਲੇਬਰ ਕਰਮਚਾਰੀਆਂ ਨੂੰ ਦਿਵਾਏ 8 ਕਰੋੜ 69 ਲੱਖ

03/31/2020 4:31:36 PM

ਜਲੰਧਰ (ਸੁਧੀਰ)— ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਲਾਕਡਾਊਨ ਦੌਰਾਨ ਪਹਿਲੇ ਦਿਨ ਤੋਂ ਹੀ ਜਲੰਧਰ ਦੇ ਪੁਲਸ ਕਮਿਸ਼ਨਰ ਸ਼ਹਿਰ ਵਾਸੀਆਂ ਦੀ ਸੇਵਾ 'ਚ ਲਗਾਤਾਰ ਜੁਟੇ ਹੋਏ ਹਨ। ਕਦੀ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਡੋਰ-ਟੂ-ਡੋਰ ਖਾਣਾ ਪਹੁੰਚਾਉਣ ਦਾ ਕੰਮ ਕਰ ਰਹੇ ਹਨ ਅਤੇ ਕਦੀ ਜ਼ਿਲਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾ ਰਹੇ ਹਨ। ਪੁਲਸ ਕਮਿਸ਼ਨਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਹਿਰ 'ਚ ਹੀ ਨਹੀਂ, ਸਗੋਂ ਪੂਰੇ ਪੰਜਾਬ 'ਚ ਪ੍ਰਸ਼ੰਸਾ ਹੋ ਰਹੀ ਹੈ।

ਭੁੱਲਰ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਉਨ੍ਹਾਂ ਸ਼ਹਿਰ 'ਚ 730 ਫੈਕਟਰੀਆਂ 'ਚ ਕੰਮ ਕਰ ਰਹੇ 34 ਹਜ਼ਾਰ ਲੇਬਰ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ ਦੇ 8 ਕਰੋੜ 69 ਲੱਖ ਰੁਪਏ ਮਾਲਕਾਂ ਕੋਲੋਂ ਦਿਵਾਏ ਤਾਂ ਜੋ ਗਰੀਬ ਲੋਕਾਂ ਨੂੰ ਆਪਣਾ ਪਰਿਵਾਰ ਪਾਲਣ 'ਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ 20740 ਖਾਣੇ ਦੇ ਪੈਕੇਟ ਅਤੇ 1150 ਰਾਸ਼ਨ ਦੇ ਪੈਕੇਟ ਲੋੜਵੰਦਾਂ 'ਚ ਵੰਡੇ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਮੈਡੀਕਲ ਸਟੋਰ ਅਤੇ ਬੈਂਕ ਵੀ ਖੋਲ੍ਹੇ ਜਾ ਰਹੇ ਹਨ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਮੈਡੀਕਲ ਸਟੋਰਾਂ ਅਤੇ ਬੈਂਕਾਂ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ।


shivani attri

Content Editor

Related News