ਵਿਜੇ ਸਾਂਪਲਾ ਤੇ ਉਨ੍ਹਾਂ ਦੇ ਪੁੱਤਰ ਸਾਹਿਲ ਦੀ ਰਿਪੋਰਟ ਆਈ ਪਾਜ਼ੇਟਿਵ

09/05/2020 1:24:06 PM

ਜਲੰਧਰ (ਗੁਲਸ਼ਨ)— ਸ਼ਹਿਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਉਨ੍ਹਾਂ ਦੇ ਪੁੱਤਰ ਸਾਹਿਲ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਸਾਂਪਲਾ ਪਿਤਾ-ਪੁੱਤਰ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਉਨ੍ਹਾਂ ਦੇ ਨੇੜਲੇ ਭਾਜਪਾ ਆਗੂਆਂ 'ਚ ਹਲਚਲ ਮਚ ਗਈ ਹੈ ਕਿਉਂਕਿ ਬੀਤੇ ਦਿਨੀਂ ਸਾਂਪਲਾ ਨੇ ਸਥਾਨਕ ਇਕ ਹੋਟਲ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ਸਬੰਧੀ ਇਕ ਪ੍ਰੈੱਸ ਕਾਨਫਰੰਸ ਕੀਤੀ ਸੀ।

ਇਹ ਵੀ ਪੜ੍ਹੋ: ਜਾਣੋ ਵੀਕੈਂਡ ਤਾਲਾਬੰਦੀ ਦੌਰਾਨ ਪੰਜਾਬ 'ਚ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ (ਵੀਡੀਓ)

ਇਸ ਤੋਂ ਇਲਾਵਾ ਇਕ ਦਿਨ ਪਹਿਲਾਂ ਉਨ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ ਅਤੇ ਪੁਤਲਾ ਵੀ ਫੂਕਿਆ ਸੀ। ਇਸ ਮੌਕੇ ਉਨ੍ਹਾਂ ਦੇ ਕਈ ਕਰੀਬੀ ਭਾਜਪਾ ਵਰਕਰ ਵੀ ਮੌਜੂਦ ਸਨ। ਧਰਨਾ-ਪ੍ਰਦਰਸ਼ਨ ਦੌਰਾਨ ਬਿਨਾਂ ਸੋਸ਼ਲ ਡਿਸਟੈਂਸਿੰਗ ਦੇ ਭਾਜਪਾ ਵਰਕਰ ਨਾਅਰੇ ਲਾਉਂਦੇ ਦੇਖੇ ਗਏ।

ਇਹ ਵੀ ਪੜ੍ਹੋ: ਗੋਰਖਧੰਦੇ ਦਾ ਪਰਦਾਫਾਸ਼, ਬਿਆਸ ਦਰਿਆ ਦੇ ਟਾਪੂ ਤੋਂ ਵੱਡੀ ਮਾਤਰਾ 'ਚ ਲਾਹਣ ਦਾ ਜਖ਼ੀਰਾ ਬਰਾਮਦ

ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਾਂਪਲਾ ਇਸ ਦੌਰਾਨ ਵੀ ਕੋਰੋਨਾ ਇਨਫੈਕਸ਼ਨ ਦਾ ਸ਼ਿਕਾਰ ਹੋਏ। ਸੂਚਨਾ ਮੁਤਾਬਕ ਉਨ੍ਹਾਂ ਖੁਦ ਨੂੰ ਹੋਮ ਕੁਆਰੰਟਾਈਨ ਕਰ ਲਿਆ। ਹੁਣ ਉਨ੍ਹਾਂ ਦੇ ਨਜ਼ਦੀਕੀ ਭਾਜਪਾ ਆਗੂਆਂ ਦੇ ਵੀ ਟੈਸਟ ਹੋਣੇ ਚਾਹੀਦੇ ਹਨ ਤਾਂ ਕਿ ਕੋਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ। ਵਰਣਨਯੋਗ ਹੈ ਕਿ ਕੁਝ ਸਮਾਂ ਪਹਿਲਾਂ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਸੀ।
ਇਹ ਵੀ ਪੜ੍ਹੋ:  ਵਿਆਹ ਦਾ ਝਾਂਸਾ ਦੇ ਕੇ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ


shivani attri

Content Editor

Related News