ਸੋਸ਼ਲ ਡਿਸਟੈਂਸ ਨੂੰ ਲਾਗੂ ਕਰਨ ਲਈ ਜਲੰਧਰ ਪੁਲਸ ਦੀ ਵੱਡੀ ਕਾਰਵਾਈ

06/08/2020 12:16:27 PM

ਜਲੰਧਰ ( ਸੁਧੀਰ)— ਕੋਰੋਨਾ ਵਾਇਰਸ ਨੂੰ ਲੈ ਕੇ ਸੋਸ਼ਲ ਡਿਸਟੈਂਸ ਅਤੇ ਬਿਨਾਂ ਮਾਸਕ ਦੇ ਘੁੰਮਣ ਵਾਲਿਆਂ ਖ਼ਿਲਾਫ਼ ਕਮਿਸ਼ਨਰੇਟ ਪੁਲਸ ਲਗਾਤਾਰ ਸਖ਼ਤੀ ਵਰਤ ਰਹੀ ਹੈ। ਪੁਲਸ ਕਮਿਸ਼ਨਰੇਟ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਬਚਾਅ ਲਈ ਸੋਸ਼ਲ ਡਿਸਟੈਂਸ ਬਣਾਏ ਰੱਖਣ ਲਈ ਕਮਿਸ਼ਨਰੇਟ ਪੁਲਸ ਨੇ ਗੱਡੀਆਂ 'ਚ 3 ਅਤੇ 2 ਪਹੀਆ ਵਾਹਨਾਂ 'ਚ 1 ਵਿਅਕਤੀ ਨੂੰ ਵਾਹਨ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ।

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਸ਼ਹਿਰ 'ਚ 21 ਚਾਰ ਪਹੀਆ ਓਵਰਲੋਡ ਵਾਹਨਾਂ ਦੇ ਚਲਾਨ ਕੱਟ ਕੇ ਉਨ੍ਹਾਂ ਕੋਲੋਂ 30 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਜਦਕਿ 17 ਓਵਰਲੋਡ ਆਟੋਜ਼ ਤੋਂ 8500 ਰੁਪਏ ਜੁਰਮਾਨਾ ਵਸੂਲ ਲਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਬਿਨ੍ਹਾਂ ਮਾਸਕ ਦੇ ਘੁੰਮਦੇ 174 ਲੋਕਾਂ ਦੇ ਚਾਲਾਨ ਕੱਟੇ, ਜਿਨ੍ਹਾਂ ਤੋਂ 87 ਹਜ਼ਾਰ ਰੁਪਏ ਵਸੂਲੇ ਗਏ।

ਇਹ ਵੀ ਪੜ੍ਹੋ: ਅਫ਼ਸੋਸਜਨਕ ਖ਼ਬਰ:ਵਿਆਹ ਤੋਂ ਇਕ ਹਫ਼ਤਾ ਪਹਿਲਾਂ ਗੋਲ਼ੀਆਂ ਮਾਰ ਕਤਲ ਕੀਤਾ ਨੌਜਵਾਨ

ਜਾਣੋ ਕੀ ਪੰਜਾਬ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2650 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 484, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 300, ਲੁਧਿਆਣਾ 'ਚ 255, ਤਰਨਾਰਨ 167, ਮੋਹਾਲੀ 'ਚ 125, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 141, ਸੰਗਰੂਰ 'ਚ 104 ਕੇਸ, ਪਠਾਨਕੋਟ 'ਚ 86, ਨਵਾਂਸ਼ਹਿਰ 'ਚ 120, ਮਾਨਸਾ 'ਚ 34, ਕਪੂਰਥਲਾ 44, ਫਰੀਦਕੋਟ 69,  ਮੁਕਤਸਰ 71, ਗਰਦਾਸਪੁਰ 'ਚ 148 ਕੇਸ, ਮੋਗਾ 'ਚ 66, ਬਰਨਾਲਾ 'ਚ 25, ਫਤਿਹਗੜ੍ਹ ਸਾਹਿਬ 'ਚ 69, ਫਾਜ਼ਿਲਕਾ 46, ਬਠਿੰਡਾ 'ਚ 54, ਰੋਪੜ 'ਚ 71 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2130 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਜਦਕਿ ਕੋਰੋਨਾ ਮਹਾਮਾਰੀ ਦੇ 423 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 51 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਦਿਓਰ ਨਾਲ ਨਾਜਾਇਜ਼ ਸੰਬੰਧ 'ਚ ਰੋੜਾ ਬਣੇ ਸਹੁਰੇ ਨੂੰ ਨੂੰਹ ਨੇ ਦਿੱਤੀ ਦਰਦਨਾਕ ਮੌਤ
ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਸੰਗਤ ਤੇ ਵਿਜ਼ਿਟਰਸ ਦੀ ਐਂਟਰੀ 31 ਅਗਸਤ ਤੱਕ ਰਹੇਗੀ ਬੰਦ


shivani attri

Content Editor

Related News