ਰੈਪਿਡ ਐਕਸ਼ਨ ਫੋਰਸ ਦੇ ਮੁਲਾਜ਼ਮਾਂ ਸਣੇ 85 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, 2 ਦੀ ਮੌਤ

Wednesday, Oct 14, 2020 - 03:51 PM (IST)

ਰੈਪਿਡ ਐਕਸ਼ਨ ਫੋਰਸ ਦੇ ਮੁਲਾਜ਼ਮਾਂ ਸਣੇ 85 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, 2 ਦੀ ਮੌਤ

ਜਲੰਧਰ (ਰੱਤਾ)— ਜ਼ਿਲ੍ਹੇ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ ਜਿੱਥੇ ਹੁਣ ਘੱਟ ਆ ਰਹੇ ਹਨ, ਉਥੇ ਹੀ ਐਕਟਿਵ ਕੇਸਾਂ ਦੀ ਗਿਣਤੀ ਵੀ ਲਗਾਤਾਰ ਘੱਟਦੀ ਜਾ ਰਹੀ ਹੈ। ਮੰਗਲਵਾਰ ਨੂੰ ਜ਼ਿਲੇ ਦੇ 85 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ 87 ਠੀਕ ਹੋ ਗਏ।

ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਮੰਗਲਵਾਰ ਕੁੱਲ 105 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 20 ਦੂਜੇ ਜ਼ਿਲਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ 'ਚ ਰੈਪਿਡ ਐਕਸ਼ਨ ਫੋਰਸ ਲਿੱਧੜਾਂ ਦੇ 4 ਮੁਲਾਜ਼ਮ, ਗਰੀਨ ਮਾਡਲ ਟਾਊਨ ਦੇ ਇਕ ਪਰਿਵਾਰ ਦੇ 5 ਅਤੇ ਓਲਡ ਬੰਬੇ ਨਗਰ ਦੇ ਇਕ ਪਰਿਵਾਰ ਦੇ 3 ਮੈਂਬਰ ਸ਼ਾਮਲ ਹਨ। ਡਾ. ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ 2 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਹੱਥਾਂ 'ਤੇ ਮਹਿੰਦੀ ਲਗਾ ਤੇ ਚੂੜਾ ਪਾ ਕੇ ਲਾੜੀ ਕਰਦੀ ਰਹੀ ਲਾੜੇ ਦਾ ਇੰਤਜ਼ਾਰ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਇਨ੍ਹਾਂ ਨੇ ਹਾਰੀ ਕੋਰੋਨਾ ਨਾਲ ਜੰਗ
1. ਰਾਮਜੀ ਦਾਸ (60) ਪਿੰਡ ਫੋਲੜੀਵਾਲ
2. ਸੈਮਸਨ (63) ਪਿੰਡ ਧਨਾਲ ਕਲਾਂ
1883 ਦੀ ਰਿਪੋਰਟ ਆਈ ਨੈਗੇਟਿਵ ਅਤੇ 87 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 1883 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 87 ਨੂੰ ਛੁੱਟੀ ਦੇ ਦਿੱਤੀ ਗਈ। ਵਿਭਾਗ ਨੇ 4565 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਹੱਥਾਂ 'ਤੇ ਮਹਿੰਦੀ ਲਗਾ ਤੇ ਚੂੜਾ ਪਾ ਕੇ ਲਾੜੀ ਕਰਦੀ ਰਹੀ ਲਾੜੇ ਦਾ ਇੰਤਜ਼ਾਰ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਜਲੰਧਰ ਦੇ ਤਾਜ਼ਾ ਹਾਲਾਤ
ਕੁੱਲ ਸੈਂਪਲ-224116
ਨੈਗੇਟਿਵ ਆਏ-196692
ਪਾਜ਼ੇਟਿਵ ਆਏ-14141
ਡਿਸਚਾਰਜ ਹੋਏ-12841
ਮੌਤਾਂ ਹੋਈਆਂ-441
ਐਕਟਿਵ ਕੇਸ-859
ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ


author

shivani attri

Content Editor

Related News