39 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, 2 ਨੇ ਤੋੜਿਆ ਦਮ

10/21/2020 5:56:39 PM

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਦੀ ਰਫ਼ਤਾਰ ਘਟਣ ਨਾਲ ਐਕਟਿਵ ਕੇਸਾਂ ਦੀ ਗਿਣਤੀ ਵੀ ਘਟਦੀ ਜਾ ਰਹੀ ਹੈ। ਮੰਗਲਵਾਰ ਨੂੰ ਕੋਰੋਨਾ ਕਾਰਨ ਜਿੱਥੇ 2 ਹੋਰ ਲੋਕਾਂ ਨੇ ਦਮ ਤੋੜ ਦਿੱਤਾ, ਉਥੇ ਹੀ 39 ਦੀ ਰਿਪੋਰਟ ਪਾਜ਼ੇਟਿਵ ਆਈ।

ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਮੰਗਲਵਾਰ ਫਰੀਦਕੋਟ ਮੈਡੀਕਲ ਕਾਲਜ, ਜਲੰਧਰ ਦੀ ਸਰਕਾਰੀ ਲੈਬਾਰਟਰੀ ਅਤੇ ਕੁਝ ਨਿੱਜੀ ਲੈਬਾਰਟਰੀਆਂ ਤੋਂ ਕੁੱਲ 56 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 39 ਜ਼ਿਲ੍ਹੇ ਨਾਲ ਸਬੰਧਤ ਪਾਏ ਗਏ, ਜਦੋਂ ਕਿ 17 ਲੋਕ ਦੂਜੇ ਜ਼ਿਲਿਆਂ ਦੇ ਹੋਣ ਕਾਰਣ ਉਨ੍ਹਾਂ ਨੂੰ ਜਲੰਧਰ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਨਹੀਂ ਜੋੜਿਆ ਗਿਆ।

ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਵਜ਼ੀਫਾ ਘਪਲੇ ਨੂੰ ਲੈ ਕੇ ਮਜੀਠੀਆ ਦੇ ਸਾਧੂ ਸਿੰਘ ਧਰਮਸੋਤ ਨੂੰ ਰਗੜ੍ਹੇ, ਮੰਗੀ ਸੀ. ਬੀ. ਆਈ. ਜਾਂਚ

ਇਨ੍ਹਾਂ ਨੇ ਤੋੜਿਆ ਦਮ
1. ਗੁਰਦਿਆਲ ਸਿੰਘ (66) ਸ਼ਾਸਤਰੀ ਨਗਰ
2. ਕੇਵਲ ਕ੍ਰਿਸ਼ਨ (60) ਤਿਲਕ ਨਗਰ

997 ਦੀ ਰਿਪੋਰਟ ਆਈ ਨੈਗੇਟਿਵ ਅਤੇ 53 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 997 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ਵਿਚੋਂ 53 ਨੂੰ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਵਿਭਾਗ ਨੇ 4096 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਕੋਰੋਨਾ ਦੀ ਜਲੰਧਰ 'ਚ ਸਥਿਤੀ
ਕੁੱਲ ਸੈਂਪਲ-251386
ਨੈਗੇਟਿਵ ਆਏ-218317
ਪਾਜ਼ੇਟਿਵ ਆਏ-14453
ਡਿਸਚਾਰਜ ਹੋਏ-13552
ਮੌਤਾਂ ਹੋਈਆਂ-456
ਐਕਟਿਵ ਕੇਸ-445|
ਇਹ ਵੀ ਪੜ੍ਹੋ: ਟਾਂਡਾ: ਭਿਆਨਕ ਹਾਦਸੇ ਨੇ ਖੋਹੀਆਂ ਖੁਸ਼ੀਆਂ, 7 ਸਾਲਾ ਪੁੱਤਰ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)

shivani attri

This news is Content Editor shivani attri