ਕੋਰੋਨਾ ਨੇ ਲਈ 3 ਹੋਰ ਮਰੀਜ਼ਾਂ ਦੀ ਜਾਨ, 26 ਦੀ ਰਿਪੋਰਟ ਆਈ ਪਾਜ਼ੇਟਿਵ

12/26/2020 10:35:54 AM

ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਨੂੰ ਲੈ ਕੇ ਸ਼ੁੱਕਰਵਾਰ ਜ਼ਿਲ੍ਹੇ ਦੇ ਲੋਕਾਂ ਲਈ ਥੋੜ੍ਹਾ ਰਾਹਤ ਭਰਿਆ ਰਿਹਾ। ਇਸ ਦੌਰਾਨ ਸਿਰਫ਼ 26 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਅਤੇ 3 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 39 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ’ਚੋਂ 13 ਲੋਕ ਦੂਜੇ ਜ਼ਿਲਿ੍ਹਆਂ ਅਤੇ 26 ਜ਼ਿਲ੍ਹਾ ਜਲੰਧਰ ਨਾਲ ਸਬੰਧਤ ਪਾਏ ਗਏ।

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ

ਇਨ੍ਹਾਂ ਨੇ ਤੋੜਿਆ ਦਮ
1. ਕਮਲਜੀਤ ਕੌਰ (53) ਅਮਨ ਨਗਰ
2. ਸੁਰਜੀਤ ਕੁਮਾਰੀ (63) ਬਸਤੀ ਨੌ
3. ਪ੍ਰੇਮ ਕੁਮਾਰ (76) ਨਿਊ ਸਰਾਭਾ ਨਗਰ

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

3731 ਦੀ ਰਿਪੋਰਟ ਆਈ ਨੈਗੇਟਿਵ ਅਤੇ 64 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਸ਼ੁੱਕਰਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 3731 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 64 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3053 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ (ਵੀਡੀਓ)

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-459318
ਨੈਗੇਟਿਵ ਆਏ-419178
ਪਾਜ਼ੇਟਿਵ ਆਏ-19695
ਡਿਸਚਾਰਜ ਹੋਏ-18618
ਮੌਤਾਂ ਹੋਈਆਂ-631
ਐਕਟਿਵ ਕੇਸ-446

ਇਹ ਵੀ ਪੜ੍ਹੋ : ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲੱਥੀਆਂ ਪੱਗਾਂ

shivani attri

This news is Content Editor shivani attri